ਪਰਵਿੰਦਰ ਸਿੰਘ ਝੋਟਾ ਦੇ ਕਤਲ ''ਤੇ ਪਰਗਟ ਸਿੰਘ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
Tuesday, Oct 13, 2026 - 07:17 PM (IST)
ਚੰਡੀਗੜ੍ਹ: ਮਾਨਸਾ ਵਿਖੇ ਅੱਜ ਨਸ਼ਿਆਂ ਖ਼ਿਲਾਫ਼ ਲੰਬੇ ਸਮੇਂ ਤੋਂ ਆਵਾਜ਼ ਬੁਲੰਦ ਕਰ ਰਹੇ ਐਂਟੀ ਡਰੱਗ ਟਾਸਕ ਫੋਰਸ ਦੇ ਪ੍ਰਮੁੱਖ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਖ਼ੌਫ਼ਨਾਕ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸ਼ੋਕ ਦੀ ਲਹਿਰ ਫੈਲ ਗਈ ਹੈ। ਦੂਜੇ ਪਾਸੇ, ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਇਸ ਦਿਨ-ਦਿਹਾੜੇ ਹੋਏ ਕਤਲ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਪਰਗਟ ਸਿੰਘ ਨੇ ਕਿਹਾ ਕਿ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੀ ਖ਼ਬਰ ਦੁਖਦਾਈ ਹੈ। ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
The daylight killing of anti-drug activist Parminder Singh Jhota is deeply tragic. This is the reality of @BhagwantMann’s so-called “Yudh Nasheyan Virudh.” Drug mafias are emboldened, while those who raise their voices against drugs are being killed or driven to desperate measures. My heartfelt condolences to his family. May Waheguru grant peace to the departed soul and strength to the bereaved family. A clear warning to the @AamAadmiParty govt: we will expose and dismantle the drug mafia’s nexus and ensure those responsible are held accountable. #Punjab #DrugMafia
— Pargat Singh (@PargatSOfficial) October 13, 2026
