ਸਵ. ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਗ੍ਰਹਿ ਵਿਖੇ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

04/02/2021 2:48:30 PM

ਮਲੋਟ (ਕੁਲਦੀਪ ਸਿੰਘ ਰਿਣੀ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਜ ਪਿੰਡ ਕੋਲਿਆਂਵਾਲੀ ਵਿਖੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਸਾਬਕਾ ਅਗਜ਼ੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਵਿਖੇ ਪਹੁੰਚੇ। ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਵੱਡੀ ਗਿਣਤੀ ’ਚ ਹਾਜਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਅਕਾਲ ਚਲਾਣੇ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਨ੍ਹਾਂ ਕਿਹਾ ਕਿ ਘਾਟਾ ਅਕਹਿ ਅਤੇ ਅਸਹਿ ਹੈ। ਦਿਆਲ ਸਿੰਘ ਕੋਲਿਆਂਵਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜਦੀਕਲਾ ਲਈ ਦਿਨ ਰਾਤ ਮਿਹਨਤ ਕੀਤੀ, ਉਨ੍ਹਾਂ ਨੇ ਹਮੇਸ਼ਾ ਆਪਣੇ ਨਿੱਜ ਨੂੰ ਪਿੱਛੇ ਰੱਖਿਆ ਅਤੇ ਪਾਰਟੀ ਦੇ ਕੰਮ ਨੂੰ ਪਹਿਲ ਦਿੱਤੀ। ਉਨ੍ਹਾਂ ਇਸ ਮੌਕੇ ਵੱਡੀ ਗਿਣਤੀ ’ਚ ਹਾਜ਼ਰ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਨੂੰ ਹਮੇਸ਼ਾ ਪੂਰਾ ਸਤਿਕਾਰ ਪਾਰਟੀ ਵਿਚ ਮਿਲਦਾ ਰਹੇਗਾ। ਇਸ ਮੌਕੇ ਪਰਮਿੰਦਰ ਸਿੰਘ ਕੋਲਿਆਂਵਾਲੀ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।


Shyna

Content Editor

Related News