CM ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਮੁਹਿੰਮ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

03/23/2022 3:56:51 PM

ਲੰਬੀ (ਸ਼ਾਮ ਜੁਨੇਜਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਨੰਬਰ ਜਾਰੀ ਕਰਕੇ ਸ਼ੁਰੂ ਕੀਤੀ ਮੁਹਿੰਮ ’ਤੇ ਪ੍ਰਤੀਕਿਰਿਆ ਦਿੰਦਿਆਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਹਿਣ ਨਾਲ ਖ਼ਤਮ ਨਹੀਂ ਹੁੰਦਾ। ਇਸ ਲਈ ਜਲਦੀ ਸਾਹਮਣੇ ਆ ਜਾਵੇਗਾ ਕਿ ਇਸ ਮੁਹਿੰਮ ਦਾ ਕੀ ਨਤੀਜਾ ਨਿਕਲਦਾ ਹੈ। ਸਾਬਕਾ ਮੁੱਖ ਮੰਤਰੀ ਅੱਜ ਤੀਸਰੇ ਦਿਨ ਆਪਣੇ ਹਲਕੇ ਲੰਬੀ ਵਿਖੇ ਵਰਕਰਾਂ ਨਾਲ ਮੀਟਿੰਗਾਂ ਦੇ ਸਿਲਸਲੇ ਤਹਿਤ ਵੱਖ-ਵੱਖ ਪਿੰਡਾਂ ਵਿਚ ਪੁੱਜੇ ਸਨ। 

ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਨਵੀਂ ਸਰਕਾਰ ਵੱਲੋਂ ਵਿਧਾਨ ਸਭਾ ਕੰਪਲੈਕਸ ਵਿਚ ਸ਼ਹੀਦ ਭਗਤ ਸਿੰਘ ਦੇ ਬੁੱਤ ਲਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨਾ ਚੰਗਾ ਕਦਮ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੀ ਮੁਹਿੰਮ ਲਈ ਜਾਰੀ ਨੰਬਰ ’ਤੇ ਪ੍ਰਤੀਕਿਰਿਆ ਦਿੰਦਿਆਂ ਵੱਡੇ ਬਾਦਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਆਖਣ ਨਾਲ ਖਤਮ ਨਹੀਂ ਹੁੰਦਾ। ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਸੀ ਕਿ ਹਫਤੇ ਵਿਚ ਭ੍ਰਿਸ਼ਟਾਚਾਰ ਅਤੇ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਪਰ ਨਤੀਜਾ ਸਿਫ਼ਰ ਰਿਹਾ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਜੜ੍ਹਾਂ ਵਿਚ ਬੈਠੀ ਹੈ। ਇਸ ਲਈ ਸਰਕਾਰ ਦੀ ਮੁਹਿੰਮ ਦਾ ਨਤੀਜਾ ਲੋਕਾਂ ਦੇ ਸਾਹਮਣੇ ਆ ਜਾਵੇਗਾ ਕਿ ਭ੍ਰਿਸ਼ਟਾਚਾਰ ਖ਼ਤਮ ਹੋਇਆ ਕਿ ਨਹੀਂ ।

ਇਹ ਵੀ ਪੜ੍ਹੋ : ਹੁਸੈਨੀਵਾਲਾ ਪਹੁੰਚੇ CM ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-ਭ੍ਰਿਸ਼ਟਾਚਾਰ ਮੁਕਤ ਕਰਾਂਗੇ ਪੰਜਾਬ

ਸਰਕਾਰ ਵੱਲੋਂ 35000 ਕੱਚੇ ਮੁਲਾਜ਼ਮਾਂ ਨੂੰ  ਪੱਕੇ ਕਰਨ ਦੇ ਐਲਾਨ ਤੇ ਸ.ਬਾਦਲ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਪਰ ਵੇਖਣ ਵਾਲੀ ਗੱਲ ਹੈ ਇਸ ਫੈਸਲੇ ਨੂੰ ਕਿੰਨੀ ਦੇਰ ’ਚ ਲਾਗੂ ਕਰਦੇ ਹਨ। ਉਨ੍ਹਾਂ ਅੱਜ ਫਿਰ ਦੁਹਰਾਇਆ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਪਹਿਲਾਂ ਪੰਜਾਬ ਦਾ ਪਾਣੀ ਅਤੇ ਰਾਜਧਾਨੀ ਪੰਜਾਬ ਤੋਂ ਖੋਹ ਲਈ ਪਰ ਹੁਣ ਰਾਜ ਸਭਾ ’ਚ ਉਨ੍ਹਾਂ ਮੈਂਬਰਾਂ ਦੀ ਨਾਮਜ਼ਦਗੀ ਕੀਤੀ ਗਈ ਜਿਨ੍ਹਾਂ ਦਾ ਪੰਜਾਬ ਜਾਂ ਪੰਜਾਬੀ ਨਾਲ ਕੋਈ ਵਾਸਤਾ ਹੀ ਨਹੀਂ । ਉਨ੍ਹਾਂ ਕਿਹਾ ਕਿ  ਇਹ ਪੰਜਾਬ ਨਾਲ ਧੋਖਾ ਹੈ ਅਸੀਂ ਪਹਿਲਾਂ ਹੀ ਕਿਹਾ ਸੀ ਕਿ ਇਸ ਪਾਰਟੀ ਨੂੰ ਪੰਜਾਬ ਨਾਲ ਕੋਈ ਹਮਦਰਦੀ ਨਹੀਂ। ਹੁਣ ਇਨ੍ਹਾਂ ਨੇ ਪਹਿਲਾਂ ਫੈਸਲਾ ਹੀ ਪੰਜਾਬ ਵਿਰੋਧੀ ਕੀਤਾ ਹੈ ਜਿਸ ਦੀ ਉਹ ਕੜੀ ਨਿੰਦਾ ਕਰਦੇ ਹਨ | 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News