ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ''ਚ ਉਤਰੀ ਪਤਨੀ

04/22/2019 4:26:12 PM

ਸੰਗਰੂਰ (ਦਵਿੰਦਰ) - ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਉਤਾਰੇ ਗਏ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਨੇ ਆਪਣੇ ਪਤਨੀ ਦੇ ਹੱਕ 'ਚ ਚੋਣ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਢੀਂਡਸਾ ਦੀ ਧਰਮ ਪਤਨੀ ਗਗਨਦੀਪ ਕੌਰ ਢੀਂਡਸਾ ਅੱਜ ਸੰਗਰੂਰ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਚੋਣ ਪ੍ਰਚਾਰ ਕਰ ਰਹੇ ਹਨ।ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀਆਂ ਸਮੱਸਿਆ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦੀ ਗੱਲ ਕਹੀ। ਦੱਸ ਦੇਈਏ ਕਿ ਇਸ ਪ੍ਰਚਾਰ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਗਗਨਜੀਤ ਸਿੰੰਘ ਬਰਨਾਲਾ ਦੀ ਪਤਨੀ ਵੀ ਗਏ ਹੋਏ ਹਨ।

rajwinder kaur

This news is Content Editor rajwinder kaur