2022 ’ਚ ਤੀਜੇ ਫਰੰਟ ਦੀ ਸਰਕਾਰ ਬਣਨਾ ਤੈਅ : ਢੀਂਡਸਾ

02/23/2021 3:22:35 PM

ਲਹਿਰਾਗਾਗਾ  (ਜ.ਬ.)-‘ਪੰਜਾਬ ’ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ,ਸਰਕਾਰ ਨੂੰ ਲੋਕਾਂ ਦੇ ਚੁਣੇ ਨੁਮਾਇੰਦੇ ਨਹੀਂ ਬਲਕਿ ਵੱਖ-ਵੱਖ ਮਾਫੀਆ ਤੇ ਅਫਸਰਸ਼ਾਹੀ ਚਲਾ ਰਹੀ ਹੈ, ਜਿਸਦੇ ਕਾਰਣ 2022 ’ਚ ਸੂਬੇ ’ਚ ਤੀਜੇ ਫਰੰਟ ਦੀ ਸਰਕਾਰ ਬਣਨਾ ਤੈਅ ਹੈ ।’ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਹਲਕੇ ਅੰਦਰ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਦਿਆਂ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ, ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਨੇ ਸ਼ਰੇਆਮ ਧੱਕੇਸ਼ਾਹੀ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ ਹੈ, ਜਿਸ ਦੇ ਚੱਲਦੇ ਸੂਬੇ ਦੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋ ਚੁੱਕਾ ਹੈ ,ਬਾਦਲ ਦਲ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਮੁੱਖ ਵਿਰੋਧੀ ਦਲ ਵਜੋਂ ਉੱਭਰਨ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਹਾਸੋਹੀਣਾ ਦੱਸਦਿਆਂ ਕਿਹਾ ਕਿ ਬਾਦਲ ਦਲ ਦਾ ਸਿਆਸੀ ਅੰਤ ਤੈਅ ਹੈ ।

ਇਹ ਵੀ ਪੜ੍ਹੋ:  ਗੁਰਲਾਲ ਭਲਵਾਨ ਕਤਲ ਮਾਮਲੇ 'ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਸਪਲਾਈ ਕਰਨ ਦਾ ਦੋਸ਼

ਅਕਾਲੀ ਦਲ (ਡੀ) , ਕਾਂਗਰਸ, ਬਾਦਲ ਦਲ ਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਸਿਆਸੀ ਪਾਰਟੀ ਨਾਲ ਗੱਠਜੋੜ ਕਰਕੇ ਤੀਜੇ ਫਰੰਟ ਦਾ ਗਠਨ ਕਰੇਗਾ ਅਤੇ ਮੁੱਖ ਮੰਤਰੀ ਬਾਰੇ ਫ਼ੈਸਲਾ ਵੀ ਸਭਨਾਂ ਦੀ ਸਹਿਮਤੀ ਨਾਲ ਹੋਵੇਗਾ। ਉਨ੍ਹਾਂ ਗੱਲਾਂ-ਗੱਲਾਂ ਵਿੱਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਨ ਦੇ ਸਪੱਸ਼ਟ ਸੰਕੇਤ ਵੀ ਦਿੱਤੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਦੌਰਾਨ ਲਹਿਰਾਗਾਗਾ ਵਿਖੇ ਹੋਈ ਧੱਕੇਸ਼ਾਹੀ ਦਾ ਮੁੱਦਾ ਉਹ ਵਿਧਾਨ ਸਭਾ ’ਚ ਉਠਾਉਣਗੇ । ਸਰਦਾਰ ਢੀਂਡਸਾ ਨੇ ਕਾਂਗਰਸ ,ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਕਿਸਾਨ ਤੇ ਪੰਜਾਬ ਵਿਰੋਧੀ ਦੱਸਦਿਆਂ ਕਿਹਾ ਕਿ ਤਿੰਨੋਂ ਹੀ ਫਿਰਕਾਪ੍ਰਸਤ ਪਾਰਟੀਆਂ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਸਿਆਸਤ ਕਰ ਰਹੀਆਂ ਹਨ ਅਤੇ ਇਨ੍ਹਾਂ ਪਾਰਟੀਆਂ ਦੇ ਪਾਪਾਂ ਦਾ ਘੜਾ ਭਰ ਚੁੱਕਿਆ ਹੈ , ਜਿਸ ਦੇ ਚੱਲਦੇ ਇਨ੍ਹਾਂ ਪਾਰਟੀਆਂ ਦਾ ਪੰਜਾਬ ਵਿਚੋਂ ਸਿਆਸੀ ਅੰਤ ਤੈਅ ਹੈ ,ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਰਾਮਪਾਲ ਸਿੰਘ ਬਹਿਣੀਵਾਲ, ਕੌਂਸਲਰ ਬਲਵਿੰਦਰ ਕੌਰ, ਅਸ਼ਵਨੀ ਸ਼ਰਮਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਭਾਰੀ ਇਕੱਠ ਦੌਰਾਨ ਮਹਿਰਾਜ ਰੈਲੀ 'ਚ ਪਹੁੰਚੇ ਲੱਖਾ ਸਿਧਾਣਾ


Shyna

Content Editor

Related News