ਸਮਰਾਲਾ ਵਿਖੇ ਧੂਮ-ਧਾਮ ਨਾਲ ਮਨਾਈ ਗਈ ਭਗਵਾਨ ਪਰਸ਼ੂਰਾਮ ਜੈਯੰਤੀ

Sunday, Apr 19, 2026 - 12:59 PM (IST)

ਸਮਰਾਲਾ ਵਿਖੇ ਧੂਮ-ਧਾਮ ਨਾਲ ਮਨਾਈ ਗਈ ਭਗਵਾਨ ਪਰਸ਼ੂਰਾਮ ਜੈਯੰਤੀ

ਸਮਰਾਲਾ (ਵਿਪਨ): ਅੱਜ ਸਮਰਾਲਾ ਸ਼ਹਿਰ ਵਿਚ ਭਗਵਾਨ ਪਰਸ਼ੂਰਾਮ ਜੈਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਮਰਾਲਾ ਦੇ ਸਮੂਹ ਬ੍ਰਾਹਮਣ ਪਰਿਵਾਰ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਾਤਾ ਰਾਣੀ ਦੇ ਮੰਦਿਰ ਵਿਚ ਇਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ।

ਸਮਾਗਮ ਦੀ ਸ਼ੁਰੂਆਤ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਹਵਨ ਯੱਗ ਨਾਲ ਹੋਈ, ਜਿਸ ਵਿਚ ਸ਼ਰਧਾਲੂਆਂ ਨੇ ਪੂਰਨ ਆਹੁਤੀ ਪਾ ਕੇ ਭਗਵਾਨ ਪਰਸ਼ੂਰਾਮ ਜੀ ਦਾ ਆਸ਼ੀਰਵਾਦ ਲਿਆ। ਇਸ ਉਪਰੰਤ ਮੰਦਿਰ ਕੰਪਲੈਕਸ ਵਿਚ ਵਿਸ਼ਾਲ ਲੰਗਰ ਲਗਾਇਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਲੰਗਰ ਅਤੇ ਹੋਰ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਸ ਦਿਨ ਨੂੰ ਯਾਦਗਾਰ ਬਣਾਇਆ ਜਾ ਸਕੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੋਹਤਬਰਾਂ ਨੇ ਸਮੂਹ ਸੰਗਤਾਂ ਨੂੰ ਭਗਵਾਨ ਪਰਸ਼ੂਰਾਮ ਜੈਯੰਤੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਹਰਿਆਵਲ ਦੀ ਰਾਹ 'ਤੇ ਲਿਜਾਣ ਲਈ ਯਤਨ ਕਰਨੇ ਚਾਹੀਦੇ ਹਨ। ਸ਼ਹਿਰ ਵਾਸੀਆਂ ਵਿਚ ਇਸ ਦਿਹਾੜੇ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।


author

Anmol Tagra

Content Editor

Related News