ਸ਼ਹੀਦੀ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ ਦਾ ਪਾਸਟਰ ਯੂਨਿਟੀ ਐਸੋਸੀਏਸ਼ਨ ਨੇ ਕੀਤਾ ਨਿੱਘਾ ਸਵਾਗਤ
Monday, Nov 28, 2022 - 11:31 AM (IST)

ਬਠਿੰਡਾ (ਵਰਮਾ) : ਜੈਬੇਜ਼ ਚਰਚ ਆਫ਼ ਕ੍ਰਾਈਸਟ ਦੀ ਪਾਸਟਰ ਯੂਨਿਟੀ ਐਸੋਸੀਏਸ਼ਨ ਵੱਲੋਂ ਗੁਰਦੁਆਰਾ ਬਾਬਾ ਬੁੱਢਾ ਦਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਪਾਸਟਰ ਯੂਨਿਟੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਮਸੀਹ, ਪਾਸਟਰ ਅਮਿਤ ਸਿੱਧੂ, ਪਾਸਟਰ ਯਾਕੂਬ ਰਾਏ, ਪਾਸਟਰ ਰੌਬਿਨ ਗਿੱਲ, ਪਾਸਟਰ ਰਾਜਕੁਮਾਰ, ਪਾਸਟਰ ਹਨੀ ਰੰਧਾਵਾ, ਪਾਸਟਰ ਮਨਦੀਪ ਸਿੰਘ ਆਦਿ ਨੇ ਸਿੱਖ ਭਾਈਚਾਰੇ ਦੀਆਂ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ । ਇਸ ਦੌਰਾਨ ਉਨ੍ਹਾਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ।
ਇਹ ਵੀ ਪੜ੍ਹੋ- ਜੀਜੇ ਵਲੋਂ ਭੈਣ ਨੂੰ ਦਿੱਤੇ ਧੋਖੇ ਦਾ ਦੁੱਖ ਨਾ ਸਹਾਰ ਸਕਿਆ ਭਰਾ, ਚੁੱਕਿਆ ਖੌਫ਼ਨਾਕ ਕਦਮ
ਇਸ ਮੌਕੇ ਸਿੱਖ ਭਾਈਚਾਰੇ ਦੇ ਅਹੁਦੇਦਾਰਾਂ, ਨਗਰ ਕੀਰਤਨ ਦੇ ਪ੍ਰਬੰਧਕਾਂ ਨੇ ਈਸਾਈ ਭਾਈਚਾਰੇ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਆਪਸੀ ਸਦਭਾਵਨਾ ਦਾ ਸੰਦੇਸ਼ ਵੀ ਦਿੱਤਾ । ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਮਸੀਹ ਨੇ ਕਿਹਾ ਕਿ ਈਸਾਈ ਭਾਈਚਾਰਾ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਹਮੇਸ਼ਾ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ।
ਇਹ ਵੀ ਪੜ੍ਹੋ- ਵਿਆਹ ਸਮਾਗਮ 'ਤੇ ਜਾ ਰਹੇ ਭੰਗੜਾ ਗਰੁੱਪ ਨਾਲ ਵਾਪਰਿਆ ਹਾਦਸਾ, ਡਾਂਸਰ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।