ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਵੱਲੋਂ ਟੈਂਕੀ ‘ਤੇ ਚੜ੍ਹ ਕੇ ਰੋਸ ਪ੍ਰਦਰਸ਼ਨ

01/25/2020 5:59:05 PM

ਪਟਿਆਲਾ (ਜੋਸਨ): ਪਾਵਰਕਾਮ ਦੇ ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਵੱਲੋਂ ਅੱਜ ਵੀ ਜ਼ੋਰਦਾਰ ਰੋਸ ਪ੍ਰਗਟਾਵਾ ਕੀਤਾ ਗਿਆ। ਇਸੇ ਤਰ੍ਹਾਂ ਇਨ੍ਹਾਂ ਆਸ਼ਰਿਤਾਂ ਨੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪੈਟਰੋਲ ਦੀਆਂ ਬੋਤਲਾਂ ਚੁੱਕ ਲਈਆਂ, ਜਿਸ ਕਾਰਣ ਜ਼ਿਲਾ ਪ੍ਰਸ਼ਾਸਨ ਤੇ ਪਾਵਰਕਾਮ ਮੈਨੇਜਮੈਂਟ ਨੂੰ ਹੱਥਾਂ-ਪੈਰਾਂ ਦੀ ਪਈ ਹੋਈ ਹੈ।

ਇਸ ਮੌਕੇ ਅਰੁਣ ਮਿੱਤਲ, ਵਿਜੇ ਕੁਮਾਰ, ਦਲਜੀਤ ਸਿੰਘ, ਪਰਮਜੀਤ ਕੌਰ, ਬਲਜੀਤ ਸਿੰਘ, ਅਜੇ ਕੁਮਾਰ ਅਤੇ ਹੋਰਨਾਂ ਨੇ ਦੱਸਿਆ ਕਿ ਕਈ ਸਾਲਾਂ ਤੋਂ ਉਨ੍ਹਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਪਿਛਲੇ 15 ਸਾਲਾਂ ਤੋਂ ਉਹ ਧੱਕੇ ਖਾਂਦੇ ਆ ਰਹੇ ਹਨ। ਪਾਵਰਕਾਮ ਨੇ 2010 ਤੋਂ ਬਾਅਦ ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਉਸ ਤੋਂ ਪਹਿਲਾਂ ਦੇ ਉਹ ਰੁਲਦੇ ਫਿਰ ਰਹੇ ਹਨ। ਆਗੂਆਂ ਨੇ ਕਿਹਾ ਕਿ ਜਦੋਂ ਤਕ ਪਾਵਰਕਾਮ ਮੈਨੇਜਮੈਂਟ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ।

Shyna

This news is Content Editor Shyna