ਪਟਿਆਲਾ: ਮਲਟੀ ਹੈਲਥ ਵਰਕਰਾਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ
Friday, Sep 13, 2019 - 03:22 PM (IST)

ਪਟਿਆਲਾ (ਬਖਸ਼ੀ)—ਪਟਿਆਲਾ ਦੇ ਬੱਸ ਸਟੈਂਡ ਚੌਕ ਵਿਖੇ ਮਲਟੀ ਹੈਲਥ ਵਰਕਰਾਂ ਵਲੋਂ ਬੱਸ ਸਟੈਂਡ ਚੌਂਕ 'ਤੇ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਮੁਤਾਬਕ ਪਿਛਲੇ ਕਾਫੀ ਸਮੇਂ ਤੋਂ ਆਪਣੇ ਆਪ ਨੂੰ ਪੱਕਾ ਕਰਵਾਉਣ ਨੂੰ ਲੈ ਕੇ ਇਨ੍ਹਾਂ ਵਰਕਰਾਂ ਵਲੋਂ ਸਰਕਾਰ ਖਿਲਾਫ ਸੰਘਰਸ਼ ਛੇੜਿਆ ਹੋਇਆ ਸੀ ਪਰ ਅੱਜ ਤੱਕ ਸਰਕਾਰ ਵਲੋਂ ਕੋਈ ਸਾਰ ਨਾ ਲਏ ਜਾਣ ਨੂੰ ਲੈ ਕੇ ਅੱਜ ਇਨ੍ਹਾਂ ਮਲਟੀ ਵਰਕਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰਨ 'ਤੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾ ਨਹੀਂ ਮੰਨਦੀ ਤਾ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।