ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ''ਚ ਘਪਲੇ ਦੀ ਪਰਦਾਫਾਸ਼ ਮੁਹਿੰਮ ਦਾ ਪੈਫ਼ਲਟ ਜਾਰੀ

12/15/2019 12:26:59 PM

ਪਟਿਆਲਾ (ਜੋਸਨ)-ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹਾਲ ਹੀ ਦੇ ਵਰ੍ਹਿਆਂ ਦੌਰਾਨ ਦੁਰਵਰਤੋਂ ਕਾਰਨ ਕੁਰੱਪਸ਼ਨ ਦੀ ਇਕ ਵੱਡੀ ਮਿਸਾਲ ਬਣ ਗਈ ਹੈ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਨਿੱਜੀ ਕਾਲਜਾਂ ਦੀ ਮੈਨੇਜਮੈਂਟ ਵੱਲੋਂ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਕੀਤੇ ਵੱਡੇ ਘਪਲਿਆਂ ਦਾ ਪਰਦਾਫਾਸ਼ ਕਰਨ ਲਈ 'ਪਰਦਾਫਾਸ਼ ਮੁਹਿੰਮ' ਦੀ ਸ਼ੁਰੂਆਤ ਸਮਾਣਾ ਤੋਂ 18 ਦਸੰਬਰ ਤੋਂ ਕੀਤੀ ਜਾਵੇਗੀ, ਜਿਸ ਦਾ ਅੱਜ ਪਟਿਆਲਾ ਵਿਚ ਪੈਂਫ਼ਲਟ ਜਾਰੀ ਕੀਤਾ ਗਿਆ।

ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪਟਿਆਲਾ ਦੇ ਮੋਦੀ, ਮਹਿੰਦਰਾ ਅਤੇ ਵੂਮੈਨ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਮੁਹਿੰਮ ਨੂੰ ਕਾਮਯਾਬ ਕਰਨ ਲਈ ਯੋਗਦਾਨ ਪਾਉਣ ਦਾ ਭਰੋਸਾ ਪ੍ਰਗਟਾਇਆ। ਇਸ ਮੌਕੇ ਦਲੀਪ ਸਿੰਘ ਬੁਚੜੇ, ਅੰਮ੍ਰਿਤਪਾਲ ਸਿੰਘ, ਸਤਵਿੰਦਰ ਸਿੰਘ ਕਾਲਾ, ਊਧਮ ਸਿੰਘ, ਬਲਵੀਰ ਸਿੰਘ ਬਿੱਲੂ, ਗੁਰਪ੍ਰੀਤ ਕੈਂਥ, ਲਖਵਿੰਦਰ ਸਿੰਘ, ਗੁਰਜੰਟ ਸਿੰਘ ਅਤੇ ਅਮਰੀਕ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।


Shyna

Content Editor

Related News