ਪਟਿਆਲਾ ਜ਼ਿਲ੍ਹੇ ''ਚ ਕੋਵਿਡ ਦੀਆਂ 1130 ਰਿਪੋਰਟਾਂ ’ਚੋਂ 20 ਪਾਜ਼ੇਟਿਵ

11/16/2020 10:34:36 PM

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 20 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ 1130 ਦੇ ਕਰੀਬ ਰਿਪੋਰਟਾਂ ’ਚੋਂ 20 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 13590 ਹੋ ਗਈ ਹੈ। ਜ਼ਿਲੇ ਦੇ 54 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਹੁਣ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 12737 ਹੋ ਗਈ ਹੈ। ਜ਼ਿਲੇ ’ਚ ਐਕਟਿਵ ਕੇਸਾਂ ਦੀ ਗਿਣਤੀ 451 ਹੈ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ਦੀ ਏਕਤਾ ਕਾਲੋਨੀ ਦਾ ਰਹਿਣ ਵਾਲਾ 65 ਸਾਲਾ ਪੁਰਸ਼, ਜੋ ਪੁਰਾਣੀ ਸ਼ੂਗਰ ਦਾ ਮਰੀਜ਼ ਸੀ, ਦੀ ਰਾਜਿੰਦਰਾ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਜ਼ਿਲੇ ’ਚ 1940 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।


Bharat Thapa

Content Editor

Related News