ਪਟਿਆਲਾ 'ਚ ਵਿਕਾਸ ਕਾਰਜਾਂ 'ਚ ਘਟੀਆ ਮਟੀਰੀਅਲ ਵਰਤਿਆ ਜਾ ਰਿਹਾ: ਮਲਵਿੰਦਰ ਸਿੰਘ

06/22/2019 3:32:25 PM

ਪਟਿਆਲਾ—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰਾ ਮਲਵਿੰਦਰ ਸਿੰਘ ਨੇ ਪ੍ਰਸ਼ਾਸਨ ਨੂੰ ਕਟਿਹਰੇ 'ਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਦੇ ਭਰਾ ਮਲਵਿੰਦਰ ਸਿੰਘ ਨੇ ਪਟਿਆਲਾ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਚ ਘਟੀਆ ਮਟੀਰੀਅਲ ਵਰਤੇ ਜਾਣ ਦਾ ਦੋਸ਼ ਲਾਇਆ ਹੈ। ਇਸ ਲਈ ਉਨ੍ਹਾਂ ਨੇ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਦੋਸ਼ ਮੁੱਖ ਮੰਤਰੀ ਦੀ ਮੌਜੂਦਗੀ 'ਚ ਲਗਾਏ ਹਨ ਅਤੇ ਉਸ ਸਮੇਂ ਉੱਥੋਂ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ, ਵਿਜੇਇੰਦਰ ਸਿੰਗਲਾ ਅਤੇ ਹੋਰ ਨੌਕਰਸ਼ਾਹਾਂ ਦੀ ਮੌਜੂਦਗੀ 'ਚ ਮਲਵਿੰਦਰ ਸਿੰਘ ਨੇ ਸ਼ਹਿਰ 'ਚ ਵਿਕਾਸ ਕਾਰਜਾਂ 'ਚ ਘਟੀਆ ਮਟੀਰੀਅਲ ਵਰਤਣ ਦਾ ਦੋਸ਼ ਲਾਇਆ ਹੈ। ਇਸ ਮੌਕੇ ਮੇਅਰ ਸੰਜੀਵ ਬਿੱਟੂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਖਹਿਰਾ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।

ਉਨ੍ਹਾਂ ਨੇ ਬੈਠਕ 'ਚ ਲੁੱਕ ਦੀ ਜਗ੍ਹਾ ਇੰਟਰਲਾਕਿੰਗ ਟਾਈਲਾਂ ਦੀ ਵਰਤੋਂ ਕੀਤੇ ਜਾਣ ਦਾ ਮੁੱਦਾ ਵੀ ਚੁੱਕਿਆ ਹੈ। ਮਲਵਿੰਦਰ ਸਿੰਘ ਨੇ ਇਹ ਮਾਮਲਾ ਉਸ ਸਮੇਂ ਚੁੱਕਿਆ ਜਦੋਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਸ਼ਨਾਂ ਦਾ ਜਵਾਬ ਦੇਣ ਨੂੰ ਕਿਹਾ। ਡੀ.ਸੀ. ਨੇ ਸਵੀਕਾਰ ਕੀਤਾ ਕਿ ਜਾਂਚ ਕਰਨ ਦੌਰਾਨ ਉਨ੍ਹਾਂ ਨੇ ਫੋਕਲ ਪੁਆਇੰਟ ਖੇਤਰ 'ਚ ਹੋਏ ਨਿਰਮਾਣ 'ਚ ਘਟੀਆ ਕੁਆਲਟੀ ਦਾ ਮਟੀਰੀਅਲ ਵਰਤਿਆ ਗਿਆ ਹੈ। ਇਸ ਦੀ ਜਾਂਚ ਦਾ ਉਨ੍ਹਾਂ ਨੇ ਆਦੇਸ਼ ਦਿੱਤਾ ਹੈ।ਮਲਵਿੰਦਰ ਸਿੰਘ ਨੇ ਮੁੱਖ ਮੰਤਰੀ ਨਾਲ ਕੁੱਝ ਮੁੱਦਿਆਂ 'ਤੇ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੇ ਭਰਾ ਦੇ ਵਿਧਾਨ ਸਭਾ ਖੇਤਰ 'ਚ ਉੱਚਿਤ ਕੰਮ ਨੂੰ ਯਕੀਨੀ ਬਣਾਵਾਂ।


Shyna

Content Editor

Related News