ਪਟਿਆਲਾ ਜ਼ਿਲ੍ਹਾ ਝੋਨੇ ਦੀ ਲਿਫਟਿੰਗ 'ਚ ਸੂਬੇ ਭਰ 'ਚ ਮੋਹਰੀ

Thursday, Oct 24, 2024 - 05:16 AM (IST)

ਪਟਿਆਲਾ ਜ਼ਿਲ੍ਹਾ ਝੋਨੇ ਦੀ ਲਿਫਟਿੰਗ 'ਚ ਸੂਬੇ ਭਰ 'ਚ ਮੋਹਰੀ

ਪਟਿਆਲਾ (ਪਰਮੀਤ) : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਅੱਜ 24 ਹਜ਼ਾਰ 517 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇਕ ਲੱਖ ਮੀਟਰ ਟਨ ਤੋਂ ਵਧੇਰੇ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਪੰਜਾਬ ਅੰਦਰ ਸਭ ਤੋਂ ਵੱਧ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਆਉਂਦੇ ਦਿਨਾਂ 'ਚ ਲਿਫਟਿੰਗ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 515485 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 480119 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।


author

Baljit Singh

Content Editor

Related News