ਪਟਿਆਲਾ ’ਚ ਅਮਿਤ ਸ਼ਾਹ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਸ ਨੇ ਰੋਕਿਆ

Sunday, Feb 13, 2022 - 04:23 PM (IST)

ਪਟਿਆਲਾ (ਕੰਵਲਜੀਤ ਕੰਬੋਜ)-ਪਟਿਆਲਾ ਦੀ ਵੀਰ ਹਕੀਕਤ ਰਾਏ ਗਰਾਊਂਡ ’ਚ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਪ੍ਰਚਾਰ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚ ਰਹੇ ਹਨ। ਇਸ ਦਰਮਿਆਨ 750 ਸ਼ਹੀਦ ਕਿਸਾਨ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੇ ਵੱਡੇ ਕਾਫ਼ਿਲੇ ਨੂੰ ਪੁਲਸ ਫੋਰਸ ਤੇ ਮਿਲਟਰੀ ਫੋਰਸ ਵੱਲੋਂ ਗੁਰਦੁਆਰਾ ਸਾਹਿਬ ’ਚ ਖੰਡਾ ਚੌਕ ’ਚ ਹੀ ਰੋਕ ਲਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੁਲਸ ਨੇ ਜੋ ਸੁਰੱਖਿਆ ਬੈਰੀਗੇਡ ਲਾਏ ਹਨ, ਉਹ ਹਟਾਏ ਜਾਣ। ਉਨ੍ਹਾਂ ਕਿਹਾ ਕਿ ਉਹ ਅਮਨ ਸ਼ਾਂਤੀ ਨਾਲ ਪੈਦਲ ਮਾਰਚ ਕਰ ਰਹੇ ਹਨ।

PunjabKesari

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਪਹਿਲਾਂ ਤੋਂ ਹੀ ਭਾਰਤੀ ਜਨਤਾ ਪਾਰਟੀ ਨਾਲ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਇਸੇ ਲਈ ਉਨ੍ਹਾਂ ਵੱਲੋਂ ਇਸ ਰੈਲੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੇਂਦਰ ਦੀ ਸਰਕਾਰ ਵੱਲੋਂ ਭਾਵੇਂ ਖੇਤੀ ਬਿੱਲ ਰੱਦ ਕਰ ਦਿੱਤੇ ਗਏ ਹਨ ਪਰ ਹੋਰ ਵੀ ਮੁੱਦੇ ਹਨ, ਜਿਨ੍ਹਾਂ ਦੇ ਹੱਲ ਲਈ ਵਿਰੋਧ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ’ਤੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਪ੍ਰਚਾਰ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੇ. ਪੀ. ਨੱਢਾ, ਅਸ਼ਵਨੀ ਸ਼ਰਮਾ ਤੇ ਸੁਖਦੇਵ ਸਿੰਘ ਢੀਂਡਸਾ ਪਹੁੰਚ ਰਹੇ ਹਨ।

PunjabKesari


Manoj

Content Editor

Related News