ਆਈ. ਜੀ. ਨੇ ਇੰਸ. ਵਿਜੇ ਕੁਮਾਰ ਕੇਸ ਦੀ ਜਾਂਚ ਲਈ ਪੰਜਾਬ ਵਿਜੀਲੈਂਸ ਨੂੰ ਲਿਖਿਆ

12/4/2019 1:52:39 PM

ਪਟਿਆਲਾ (ਬਲਜਿੰਦਰ): ਕੁਝ ਦਿਨ ਪਹਿਲਾਂ ਥਾਣਾ ਸਿਵਲ ਲਾਈਨਜ਼ ਦੀ ਪੁਲਸ ਵੱਲੋਂ ਸੀ. ਆਈ. ਏ. ਸਟਾਫ ਸਮਾਣਾ ਦੇ ਸਾਬਕਾ ਮੁਖੀ ਇੰਸ. ਵਿਜੇ ਕੁਮਾਰ ਅਤੇ 3 ਹੋਰ ਵਿਅਕਤੀਆਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਨ ਦਾ ਡਰਾਵਾ ਦੇ ਕੇ 30 ਲੱਖ ਰੁਪਏ ਲੈਣ ਦੇ ਮਾਮਲੇ ਵਿਚ ਜਿਹੜਾ ਕੇਸ ਦਰਜ ਕੀਤਾ ਗਿਆ ਸੀ, ਉਸ ਦੀ ਜਾਂਚ ਹੁਣ ਵਿਜੀਲੈਂਸ ਬਿਊਰੋ ਕਰੇਗੀ। ਇਸ ਲਈ ਅੱਜ ਆਈ. ਜੀ. ਜਤਿੰਦਰ ਔਲਖ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਵੀ ਲਿਖ ਦਿੱਤਾ ਹੈ।
ਇਸ ਤੋਂ ਪਹਿਲਾਂ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ, ਇਸ ਲਈ ਆਈ. ਜੀ. ਪਟਿਆਲਾ ਨੂੰ ਇਸ ਮਾਮਲੇ ਵਿਚ ਪੱਤਰ ਲਿਖ ਕੇ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਸੀ। ਅਜੇ ਤੱਕ ਇੰਸਪੈਕਟਰ ਵਿਜੇ ਕੁਮਾਰ ਅਤੇ ਸੀ. ਆਈ. ਏ. ਰਾਜਪੁਰਾ ਦੇ ਇੰਚਾਰਜ ਇੰਸ. ਗੁਰਜੀਤ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ।
ਦੱਸਣਯੋਗ ਹੈ ਰਵਿੰਦਰਪਾਲ ਸਿੰਘ ਵਾਸੀ ਪ੍ਰੀਤ ਨਗਰ ਬਠਿੰਡਾ ਦੀ ਸ਼ਿਕਾਇਤ 'ਤੇ ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਇੰਸ. ਵਿਜੇ ਕੁਮਾਰ, ਜੋਨੀ ਮਿੱਤਲ ਭੁੱਚੋ ਮੰਡੀ ਅਤੇ ਇਕ ਮੁਲਾਜ਼ਮ ਖਿਲਾਫ ਪੀ. ਸੀ. ਐਕਟ ਅਤੇ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।


Shyna

Edited By Shyna