ਪਟਿਆਲਾ: ਵਿਦਿਆਰਥੀਆਂ ਨੇ ਕਾਲਜ ਦੇ ਬਾਹਰ ਦਿੱਤਾ ਧਰਨਾ
Saturday, Apr 27, 2019 - 03:59 PM (IST)
ਪਟਿਆਲਾ (ਬਖਸ਼ੀ)—ਪਟਿਆਲਾ ਵਿਖੇ ਮੋਦੀ ਕਾਲਜ ਦੇ ਵਿਦਿਆਰਥੀਆਂ ਵਲੋਂ ਕਾਲਜ ਨੂੰ ਤਾਲਾ ਲਗਾ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਮੁਤਾਬਕ ਧਰਨੇ ਦਾ ਮੁੱਖ ਕਾਰਨ ਫੀਸਾਂ 'ਚ ਐੱਸ.ਐੱਸ.ਟੀ. ਦੇ ਨਾਂ 'ਤੇ 2500 ਲੈਕਚਰ ਛੋਟ ਦੇ ਨਾਂ ਤੇ 2000 ਤੇ 160 ਰੁਪਏ ਬਿਨਾਂ ਕਾਰਨ ਵਸੂਲ ਕਰ ਰਿਹਾ ਹੈ। ਇਸ ਤੋਂ ਨਾਰਾਜ਼ ਹੋ ਕੇ ਵਿਦਿਆਰਥੀਆਂ ਨੇ ਧਰਨਾ ਸ਼ੁਰੂ ਕਰ ਦਿੱਤਾ।
ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਕਾਲਜ ਪਿਛਲੇ ਕਾਫੀ ਸਮੇਂ ਤੋਂ ਫੀਸਾਂ ਦੇ ਨਾਂ 'ਤੇ ਸ਼ੋਸ਼ਣ ਕੀਤਾ ਜਾ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਉਨ੍ਹਾਂ ਦੀ ਪੰਜ ਮੈਂਬਰੀ ਟੀਮ ਨੇ ਕਾਲਜ ਪ੍ਰਬੰਧਕਾਂ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਕਤ ਰਕਮ ਮੁਆਫ ਕਰ ਦਿੱਤੀ ਜਾਵੇਗੀ, ਪਰ ਅੱਜ ਕਾਲਜ ਨੂੰ ਅੰਦਰੋਂ ਤਾਲਾ ਲਾ ਲਿਆ ਗਿਆ ਅਤੇ ਵਿਦਿਆਰਥੀਆਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਇਸ 'ਤੇ ਗੁੱਸੇ 'ਚ ਆਏ ਵਿਦਿਆਰਥੀਆਂ ਨੇ ਕਾਲਜ ਦੇ ਬਾਹਰ ਧਰਨਾ ਦਿੱਤਾ। ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਉਨ੍ਹਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।