ਸੰਗਰੂਰ ਦੇ ਸਿਵਿਲ ਹਸਪਤਾਲ ’ਚ ਮਰੀਜ਼ਾਂ ਨੂੰ ਦਵਾਈਆਂ ਲੈਣ ਲਈ ਹੋਣਾ ਪੈ ਰਿਹਾ ਖਜੱਲ-ਖੁਆਰ
Friday, Mar 25, 2022 - 05:20 PM (IST)
ਸੰਗਰੂਰ (ਪ੍ਰਿੰਸ) : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਿਵਿਲ ਹਸਪਤਾਲ ’ਚ ਮਰੀਜ਼ਾਂ ਨੂੰ ਸਾਰੇ ਟੈਸਟ ਅਤੇ ਦਵਾਈਆਂ ਹਸਪਤਾਲ ਤੋਂ ਮੁਫ਼ਤ ਮਿਲਣਗੀਆਂ, ਪਰ ਸ਼ਿਵਰਾਜ ਤਾਲ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇੱਥੇ ਮਰੀਜ਼ਾਂ ਨੂੰ ਦਵਾਈ ਦੇ ਨਾਮ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਾਨਸਾ ’ਚ ਅਵਾਰਾ ਕੁੱਤਿਆਂ ਦਾ ਕਹਿਰ, ਢਾਈ ਸਾਲ ਦੀ ਮਾਸੂਮ ਬੱਚੀ ਨੂੰ ਨੋਚ-ਨੋਚ ਖਾਧਾ
ਉਧਰ ਜੇਕਰ ਡਾਕਟਰਾਂ ਦੀ ਗੱਲ ਕੀਤੀ ਜਾਵੇ ਤਾਂ ਡਾਕਟਰ ਆਪਣੇ ਕਮਰਿਆਂ ’ਚ ਹੀ ਨਹੀਂ ਮਿਲਦੇ ਅਤੇ ਮਰੀਜ਼ਾਂ ਨੂੰ ਚੈੱਕਅਪ ਕਰਾਉਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ। ਮਰੀਜ਼ਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ ਅੱਧੇ ਘੰਟੇ ਤੋਂ ਬੈਠੇ ਹੋਏ ਹੈ ਪਰ ਡਾਕਟਰ ਸਾਹਿਬ ਆਪਣੀ ਸੀਟ ’ਤੇ ਦਿਖਾਈ ਨਹੀਂ ਦੇ ਰਹੇ। ਦੂਸਰੇ ਪਾਸੇ ਦਵਾਈ ਲੈਣ ਵਾਲੇ ਮਰੀਜ਼ਾਂ ਦਾ ਕਹਿਣਾ ਹੈ ਕਿ ਘੰਟਿਆਂ ਤੱਕ ਲਾਈਨਾਂ ’ਚ ਖੜ੍ਹੇ ਰਹਿਣ ਤੋਂ ਬਾਅਦ ਵੀ ਇਹ ਕਹਿ ਦਿੱਤਾ ਜਾਂਦਾ ਹੈ ਕਿ ਦਵਾਈ ਬਾਹਰੋਂ ਮਿਲੇਗੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ