ਇਨਸਾਨੀਅਤ ਹੋਈ ਸ਼ਰਮਸਾਰ, ਮਰੀਜ਼ਾਂ ਨੂੰ ਸੁੱਟਿਆ ਐਂਬੂਲੈਂਸ ''ਚੋਂ ਬਾਹਰ, ਇਕ ਦੀ ਮੌਤ ਤੇ ਦੂਜੇ ਦੀ ਟੁੱਟੀ ਲੱਤ
Thursday, Nov 23, 2023 - 05:53 PM (IST)
ਮਾਨਸਾ (ਪਰਮਦੀਪ ਰਾਣਾ)- ਮਾਨਸਾ ਵਿਖੇ ਇਕ ਵਾਰ ਫ਼ਿਰ ਤੋਂ ਇਨਸਾਨੀਅਤ ਸ਼ਰਮਸਾਰ ਹੋ ਗਈ, ਜਦੋਂ ਮਾਨਸਾ ਦੇ ਸਿਵਲ ਹਸਪਤਾਲ 'ਚੋਂ 2 ਲਾਵਾਰਸ ਮਰੀਜ਼ਾਂ ਨੂੰ ਉਨ੍ਹਾਂ ਦੀ ਸਥਿਤੀ ਦੇਖਦੇ ਹੋਏ ਪਟਿਆਲਾ ਰੈਫਰ ਕਰ ਦਿੱਤਾ ਗਿਆ ਤੇ ਪਟਿਆਲਾ ਹਸਪਤਾਲ ਪ੍ਰਸ਼ਾਸਨ ਨੇ ਵੀ ਉਨ੍ਹਾਂ ਨੂੰ ਵਾਪਸ ਮਾਨਸਾ ਭੇਜ ਦਿੱਤਾ ਤੇ ਇਕ ਸੁੰਨਸਾਨ ਜਗ੍ਹਾ 'ਤੇ ਸੁੱਟ ਦਿੱਤਾ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜੇ ਨੂੰ ਵਾਪਸ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਰੀਜ਼ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸਨ ਤੇ ਨਸ਼ੇ ਕਰਨ ਦੇ ਆਦੀ ਸਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ
ਮਾਨਸਾ ਦੀ ਸੀ.ਐੱਮ.ਓ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਇਕ ਕਮੇਟੀ ਬਣਾਈ ਗਈ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਕੁਝ ਬਾਹਰੀ ਅਨਸਰ ਹਸਪਤਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦੋਵਾਂ 'ਚੋਂ ਜਿਹੜਾ ਮਰੀਜ਼ ਬਚਿਆ ਸੀ, ਉਸ ਨੇ ਦੱਸਿਆ ਕਿ ਸੁੱਟਣ ਦੌਰਾਨ ਉਸ ਦੀ ਲੱਤ ਤੇ ਬਾਂਹ ਟੁੱਟ ਗਈ ਹੈ ਪਰ ਉਸ ਨੂੰ ਦੇਖਣ ਲਈ ਕੋਈ ਨਹੀਂ ਆ ਰਿਹਾ।
ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8