ਪੀ.ਏ.ਯੂ. ਵਿੱਚ ਸੁਚੱਜੇ ਖੇਤੀ ਵਪਾਰ ਬਾਰੇ ਆਨਲਾਈਨ ਕੋਰਸ ਕਰਵਾਇਆ ਗਿਆ

10/29/2020 9:50:01 AM

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਨਿਰਦੇਸ਼ਕ ਪਸਾਰ ਸਿੱਖ਼ਿਆ ਡਾ. ਜਸਕਰਨ ਸਿੰਘ ਮਾਹਲ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਤੇ ਕਿਸਾਨ ਬੀਬੀਆਂ ਲਈ 'ਸੁਚੱਜੇ ਖੇਤੀ ਵਪਾਰ ਪ੍ਰਬੰਧਨ ਰਾਹੀਂ ਆਮਦਨੀ ਵਿੱਚ ਵਾਧਾ' ਦੋ ਦਿਨਾਂ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 30 ਸਿਖਿਆਰਥੀਆਂ ਵਲੋਂ ਵਿਸ਼ੇਸ਼ ਤੌਰ ’ਤੇ ਭਾਗ ਲਿਆ ਗਿਆ।

ਪੜ੍ਹੋ ਇਹ ਵੀ ਖਬਰ - ਖ਼ੁਸ਼ਖ਼ਬਰੀ : ਕੈਨੇਡਾ ਦੇ ਅਟਲਾਂਟਿਕ ਸੂਬਿਆਂ ‘ਚ ਪੜ੍ਹਾਈ ਤੋਂ ਬਾਅਦ PR ਲਈ ਨਹੀਂ ਤਜਰਬੇ ਦੀ ਲੋੜ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਆਨਲਾਈਨ ਹੋਏ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਪਾਰਕ ਪੱਧਰ ’ਤੇ ਜ਼ਰੂਰਤ ਅਤੇ ਮੰਗ ਨੂੰ ਸਮਝਦਿਆਂ ਹੋਇਆ ਖ਼ੇਤੀ ਕਰਕੇ ਚੰਗਾ ਮੁਨਾਫਾ ਕਿਵੇਂ ਕਮਾਇਆ ਜਾ ਸਕਦਾ ਹੈ। ਇਸ ਬਾਰੇ ਯੂਨੀਵਰਸਿਟੀ ਦੇ ਵੱਖ-ਵੱਖ ਮਾਹਿਰਾਂ ਕੋਲੋਂ ਲਾਭਵੰਦ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਕੋਰਸ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਦੱਸਿਆ ਕਿ ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਆਪਣੇ ਖ਼ੇਤੀ ਕਿੱਤੇ ਵਿੱਚ ਕਿਵੇਂ ਨਿਵੇਕਲਾਪਣ ਲਿਆ ਸਕਦੇ ਹਨ। 

ਪੜ੍ਹੋ ਇਹ ਵੀ ਖਬਰ - ‘ਸਾਲ 2020 ਦੌਰਾਨ ਪੰਜਾਬ ’ਚ ਪਰਾਲੀ ਦੀ ਸਾਂਭ-ਸੰਭਾਲ ਦਾ ਵਧਦਾ ਰੁਝਾਨ ਕਿਵੇਂ ਰਹੇਗਾ’

ਮੰਡੀਆਂ ਦੀ ਜ਼ਰੂਰਤ ਨੂੰ ਸਮਝਦੇ ਹੋਏ ਸਫ਼ਲ ਫ਼ਸਲ ਦਾ ਉਤਪਾਦਨ ਕਰਕੇ ਚੰਗਾ ਮੁਨਾਫਾ ਕਮਾਉਣ ਬਾਰੇ, ਡਾ. ਮੋਹਿਤ ਗੁਪਤਾ ਨੇ ਆਨਲਾਈਨ ਮਾਰਕਿਟਿੰਗ ਬਾਰੇ, ਡਾ. ਖੁਸ਼ਦੀਪ ਧਰਨੀ ਨੇ ਪੇਂਡੂ ਮਾਰਕਿਟਿੰਗ ਬਾਰੇ ਅਤੇ ਡਾ. ਪ੍ਰੀਤਇੰਦਰ ਕੌਰ ਨੇ ਪੈਕੇਜਿੰਗ ਅਤੇ ਲੇਬਲਿੰਗ ਵਿਸ਼ੇ ਉਪਰ ਭਰਪੂਰ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ. ਰੁਪਿੰਦਰ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।

ਪੜ੍ਹੋ ਇਹ ਵੀ ਖਬਰ - 18 ਸਾਲ ਦੀ ਉਮਰ ''ਚ ਕੁੜੀ ਦਾ ਵਿਆਹ ਕਰਨਾ ਕੀ ਸਹੀ ਹੈ ਜਾਂ ਨਹੀਂ? (ਵੀਡੀਓ)


rajwinder kaur

Content Editor

Related News