ਪੀ.ਏ.ਯੂ. ਵਲੋਂ ਕੀਤੀ ਗਈ ਸੰਯੁਕਤ ਖ਼ੇਤੀ ਪ੍ਰਬੰਧ ਦੇ ਪ੍ਰਾਜੈਕਟ ਦੀ ਸ਼ੁਰੂਆਤ

11/06/2020 10:08:48 AM

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੀ.ਏ.ਯੂ. ਦੇ ਜੈਵਿਕ ਖ਼ੇਤੀ ਸਕੂਲ ਵੱਲੋਂ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਬਾਇਓਤਕਨਾਲੋਜੀ ਵਿਭਾਗ ਵੱਲੋਂ ਮਿਲੀ 1 ਕਰੋੜ 44 ਲੱਖ ਰੁਪਏ ਦੀ ਸਹਾਇਤਾ ਨਾਲ ਸੰਯੁਕਤ ਖ਼ੇਤੀ ਬਾਰੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਇੱਕ ਮਹੀਨੇ ਦੇ 80 ਚੂਚੇ ਦਿੱਤੇ ਗਏ। ਇਸ ਤੋਂ ਇਲਾਵਾ ਕਣਕ ਅਤੇ ਬਰਸੀਮ ਦੀਆਂ ਉਨਤ ਕਿਸਮਾਂ ਦਾ ਬੀਜ, ਫ਼ਲਦਾਰ ਬੂਟੇ ਅਤੇ ਖ਼ੇਤੀ ਜੰਗਲਾਤ ਦੇ ਵਿਕਾਸ ਲਈ ਪੌਦੇ ਦਿੱਤੇ ਗਏ । ੍ਯ

ਪੜ੍ਹੋ ਇਹ ਵੀ ਖ਼ਬਰ - ਨਾਲੇ ਪੁੰਨ ਨਾਲੇ ਫ਼ਲੀਆਂ: PAU ਅਧਿਕਾਰੀ ਨੇ ਪਰਾਲੀ ਤੋਂ ਤਿਆਰ ਕੀਤਾ ‘ਸੋਫਾ ਸੈੱਟ’

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਾਜੈਕਟ ਦੇ ਕੁਆਰਡੀਨੇਟਰ ਜੈਵਿਕ ਖ਼ੇਤੀ ਸਕੂਲ ਦੇ ਨਿਰਦੇਸ਼ਕ ਡਾ. ਸੀ ਐੱਸ.ਔਲਖ ਨੇ ਦੱਸਿਆ ਕਿ ਪੰਜਾਬ ਦੇ ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਤੋਂ ਇਲਾਵਾ ਹਿਮਾਚਲ ਦੇ ਚੰਬਾ ਜ਼ਿਲ੍ਹੇ ਵਿੱਚ ਸੰਯੁਕਤ ਖ਼ੇਤੀ ਪ੍ਰਬੰਧ ਪ੍ਰਾਜੈਕਟ ਨੂੰ ਲਾਗੂ ਕੀਤਾ ਗਿਆ ਹੈ। ਕ੍ਰਿਸ਼ੀ ਵਿਗਿਆਨਕੇਂਦਰ ਮੋਗਾ, ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਅਤੇ ਚੰਬਾ ਇਸ ਪ੍ਰਾਜੈਕਟ ਦੀਆਂ ਸਾਂਝੀਦਾਰ ਧਿਰਾਂ ਹਨ। ਇਸ ਪ੍ਰਾਜੈਕਟ ਦਾ ਉਦੇਸ਼ ਵੱਖ-ਵੱਖ ਤਰੀਕਿਆਂ ਨਾਲ ਸੰਯੁਕਤ ਖ਼ੇਤੀ ਪ੍ਰਬੰਧ ਅਪਨਾਉਣ ਵਾਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ । 

ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : ਕੈਨੇਡਾ ''ਚ ‘ਐਂਟਰੀ’ ਕਰਨ ਲਈ ਵਿਦਿਆਰਥੀਆਂ ਨੂੰ ਮਿਲੀ ਹਰੀ ਝੰਡੀ

ਪ੍ਰਾਜੈਕਟ ਦੇ ਨਿਰੀਖਕਾ ਡਾ. ਐੱਸ.ਐੱਸ. ਵਾਲੀਆ ਅਤੇ ਡਾ. ਏ ਐੱਸ ਸਿੱਧੂ ਨੇ ਦੱਸਿਆ ਕਿ ਡੇਅਰੀ, ਬੱਕਰੀ ਪਾਲਣ, ਬੈਕਯਾਰਡ ਪੋਲਟਰੀ, ਖੁੰਬ ਉਤਪਾਦਨ ਵਿਧੀਆਂ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਇਸ ਪ੍ਰਾਜੈਕਟ ਨੂੰ ਬਾਖੂਬੀ ਲਾਗੂ ਕਰਨ ਲਈ ਕਿਸਾਨਾਂ ਨੂੰ ਨਵੇਂ ਖ਼ੇਤੀ ਤਰੀਕਿਆਂ ਅਤੇ ਔਜ਼ਾਰਾਂ ਦੀ ਵਰਤੋਂ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ ।  

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਯੂ.ਜੀ.ਸੀ. ਨੇ ਜਾਰੀ ਕੀਤੀ ਫਰਜ਼ੀ ਯੂਨੀਵਰਸਿਟੀਆਂ ਦੀ ਸੂਚੀ

rajwinder kaur

This news is Content Editor rajwinder kaur