ਪੀ.ਏ.ਯੂ. ’ਚ ਕਰਵਾਇਆ ਗਿਆ ਸੁਰੱਖਿਅਤ ਖੇਤੀ ਬਾਰੇ ਆਨਲਾਈਨ ਸਿਖਲਾਈ ਕੋਰਸ

10/27/2020 9:41:59 AM

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਬੀਤੇ ਦਿਨੀਂ ਸਬਜ਼ੀਆਂ ਅਤੇ ਫ਼ਲਾਂ ਦੀ ਸੁਰੱਖਿਅਤ ਖੇਤੀ ਬਾਰੇ ਦੋ ਰੋਜਾ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਕੋਰਸ ਦਾ ਉਦੇਸ਼ ਸੁਰੱਖਿਅਤ ਖੇਤੀ ਨਾਲ ਸੰਬੰਧਿਤ ਸੁਰੱਖਿਅਤ ਖੇਤੀ ਨਾਲ ਸੰਬੰਧਤ ਅਧਿਕਾਰੀਆਂ ਨੂੰ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਅਤੇ ਫ਼ਲਦਾਰ ਫ਼ਸਲਾਂ ਵਿੱਚ ਛੱਤਰੀ ਨਵੀਨ ਵਿਧੀਆਂ ਤੋਂ ਜਾਣੂੰ ਕਰਵਾਉਣਾ ਸੀ। 

ਪੜ੍ਹੋ ਇਹ ਵੀ ਖਬਰ - ਪਿਆਜ਼ ਦੀ ਮੰਗ ਨੂੰ ਪੂਰਾ ਅਤੇ ਕੀਮਤਾਂ ਨੂੰ ਕਾਬੂ ਕਰਨ ਲਈ ਕੇਂਦਰ ਨੇ ਚੁੱਕੇ ਅਹਿਮ ਕਦਮ

ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ 18 ਖੇਤੀ ਵਿਕਾਸ ਅਧਿਕਾਰੀ, ਬਾਗਬਾਨੀ ਵਿਕਾਸ ਅਧਿਕਾਰੀ, ਭੂਮੀ ਵਿਭਾਗ ਅਧਿਕਾਰੀ, ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਪੀ.ਏ.ਯੂ. ਤੋਂ ਮਾਹਿਰਾਂ ਅਤੇ ਵਿਗਿਆਨੀਆਂ ਨੇ ਹਿੱਸਾ ਲਿਆ। ਡਾ. ਰਿਆੜ ਨੇ ਸਿਖਿਆਰਥੀਆਂ ਨੂੰ ਸੰਬੋਧਤ ਹੁੰਦਿਆਂ ਸੁਰੱਖਿਅਤ ਖੇਤੀ ਰਾਹੀਂ ਖੇਤੀ ਆਮਦਨ ਵਧਾਉਣ ਦੇ ਤਰੀਕਿਆਂ ਤੋਂ ਵਾਕਿਫ਼ ਕਰਵਾਇਆ। ਕੋਰਸ ਦੇ ਕੁਆਰਡੀਨੇਟਰ ਡਾ. ਕਿਰਨ ਗਰੋਵਰ ਸਨ, ਜਦਕਿ ਡਾ. ਜਸਵਿੰਦਰ ਸਿੰਘ ਬਰਾੜ ਅਤੇ ਡਾ. ਰੂਮਾ ਦੇਵੀ ਫ਼ਲਾਂ ਅਤੇ ਸਬਜ਼ੀਆਂ ਦੇ ਤਕਨੀਕੀ ਕੁਆਰਡੀਨੇਟਰ ਸਨ ।

ਪੜ੍ਹੋ ਇਹ ਵੀ ਖਬਰ - ਨਿਊਜ਼ੀਲੈਂਡ ਵਿੱਚ ਕੀਵੀ ਕਿੰਗ ਬਣੇ ਪੰਜਾਬ ਦੀ ਧਰਤੀ ਤੋਂ ਗਏ ‘ਬੈਂਸ’ ਭਰਾ

ਫ਼ਲ ਵਿਗਿਆਨ ਵਿਭਾਗ ਦੇ ਡਾ. ਅਨਿਰੁਧ ਠਾਕੁਰ ਅਤੇ ਡਾ. ਗੁਰਤੇਗ ਸਿੰਘ ਨੇ ਸਿਖਿਆਰਥੀਆਂ ਨੂੰ ਸੰਘਣੀ ਬਾਗਬਾਨੀ ਵਿਧੀ ਤੋਂ ਜਾਣੂੰ ਕਰਵਾਇਆ ਅਤੇ ਵਿਸ਼ੇਸ਼ ਕਰਕੇ ਨਿੰਬੂ ਜਾਤੀ ਦੇ ਬਾਗਾਂ ਦੀ ਸਾਂਭ-ਸੰਭਾਲ ਬਾਰੇ ਨੁਕਤੇ ਸਿਖਿਆਰੀਆਂ ਨਾਲ ਸਾਂਝੇ ਕੀਤੇ। ਸਬਜ਼ੀ ਵਿਗਿਆਨ ਵਿਭਾਗ ਤੋਂ ਡਾ. ਆਰ ਕੇ ਢੱਲ ਅਤੇ ਡਾ. ਸਲੇਸ਼ ਜਿੰਦਲ ਨੇ ਸੁਰੱਖਿਅਤ ਖੇਤੀ ਵਿਧੀ ਰਾਹੀਂ ਪੌਲੀਨੈਟ ਹਾਊਸ ਵਿੱਚ ਖੀਰੇ ਦੀ ਕਾਸ਼ਤ ਸੰਬੰਧੀ ਗੱਲ ਕੀਤੀ। ਨਾਲ ਹੀ ਉਨ੍ਹਾਂ ਨੇ ਇਸ ਵਿਧੀ ਰਾਹੀਂ ਸ਼ਿਮਲਾ ਮਿਰਚ ਅਤੇ ਟਮਾਟਰਾਂ ਦੀ ਖੇਤੀ ਬਾਰੇ ਵਿਗਿਆਨਕ ਤਰੀਕੇ ਕਿਸਾਨਾਂ ਨਾਲ ਸਾਂਝੇ ਕੀਤੇ ।

ਪੜ੍ਹੋ ਇਹ ਵੀ ਖਬਰ - 40 ਫ਼ੀਸਦੀ ਸਿਖਿਆਰਥੀ 18 ਸਾਲ ਤੋਂ ਘੱਟ ਉਮਰ 'ਚ ਹੀ ਸ਼ੁਰੂ ਕਰ ਦਿੰਦੇ ਨੇ ਨਸ਼ਿਆਂ ਦਾ ਸੇਵਨ : ਰਿਪੋਰਟ (ਵੀਡੀਓ)

ਇਸੇ ਸੈਸ਼ਨ ਦੌਰਾਨ ਕਿਸਾਨਾਂ ਨੂੰ ਸੁਰੱਖਿਅਤ ਖੇਤੀ ਵਿਧੀ ਰਾਹੀਂ ਕੀੜਿਆਂ ਅਤੇ ਬੀਮਾਰੀਆਂ ਦੀ ਰੋਕਥਾਮ ਬਾਰੇ ਵੀ ਜਾਣੂੰ ਕਰਵਾਇਆ ਗਿਆ। ਡਾ. ਕਿਰਨ ਗਰੋਵਰ ਨੇ ਧੰਨਵਾਦ ਦੇ ਸ਼ਬਦ ਕਹਿੰਦਿਆਂ ਕੋਰਸ ਤੋਂ ਹਾਸਲ ਕੀਤੀ ਜਾਣਕਾਰੀ ਨੂੰ ਖੇਤਰ ਵਿੱਚ ਸਾਂਝਾ ਕਰਨ ਲਈ ਸਿਖਿਆਰਥੀਆਂ ਨੂੰ ਪ੍ਰੇਰਿਤ ਕੀਤਾ ।  

ਪੜ੍ਹੋ ਇਹ ਵੀ ਖਬਰ - ‘O ਬਲੱਡ ਗਰੁੱਪ" ਵਾਲਿਆਂ ਨੂੰ ਹੁੰਦੈ ਕੋਰੋਨਾ ਦਾ ਘੱਟ ਖ਼ਤਰਾ, ਇਨ੍ਹਾਂ ਨੂੰ ਹੁੰਦੈ ਜ਼ਿਆਦਾ (ਵੀਡੀਓ)

rajwinder kaur

This news is Content Editor rajwinder kaur