ਪਵਨ ਗੋਇਲ ਪੰਜਾਬ ਕਾਂਗਰਸ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਪਹੁੰਚਣਗੇ ਮਲੋਟ
Wednesday, Aug 18, 2021 - 12:09 PM (IST)

ਜੈਤੋ (ਰਘੂਨੰਦਨ ਪਰਾਸ਼ਰ): ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਪਵਨ ਗੋਇਲ 18 ਅਗਸਤ ਨੂੰ ਸਾਮ 4.30 ਵਜੇ ਮਲੋਟ ਪਹੁੰਚਣਗੇ।ਉਹ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਮਲੋਟ ਜਾ ਰਹੇ ਹਨ। ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਇਸ ਦੌਰਾਨ ਹਲਕੇ ਦੇ ਵਿਧਾਇਕ ਤੇ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਤੇ ਸੀਨੀਅਰ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਮਿਲਣਗੇ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਰਾਏ ਤੇ ਸੁਝਾਅ ਲੈਣਗੇ। ਇਸ ਤੋਂ ਇਲਾਵਾ ਉਹ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਮਿਲਣਗੇ। ਕਾਂਗਰਸ ਪਾਰਟੀ ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਦੀ ਪਹਿਲੀ ਫੇਰੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਨਗਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।