ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ’ਚ ਸਜ਼ਾ

Thursday, Jan 17, 2019 - 04:18 AM (IST)

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ’ਚ ਸਜ਼ਾ

ਮੋਗਾ, (ਸੰਦੀਪ)- ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਮੈਡਮ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਸਿਟੀ ਮੋਗਾ ਪੁਲਸ ਵੱਲੋਂ ਨਾਬਾਲਗਾ ਨੂੰ ਵਰਗਲਾ ਕੇ ਭਜਾਉਣ ਅਤੇ ਉਸ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ’ਚ ਨਾਮਜ਼ਦ ਕੀਤੇ ਗਏ ਇਕ ਵਿਅਕਤੀ ਨੂੰ ਸਬੂਤਾਂ ਤੇ ਗਵਾਹਾਂ ਦੇ ਅਾਧਾਰ ’ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ’ਚ ਉਸ ਨੂੰ ਛੇ ਮਹੀਨੇ ਦੀ ਵਾਧੂ ਕੈਦ ਵੀ ਕੱਟਣੀ ਪਵੇਗੀ। 
 ਇਸ ਘਟਨਾ ਨੂੰ ਅੰਜਾਮ ਦੇਣ ਲਈ ਉਸ ਦਾ ਸਾਥ ਦੇਣ ਵਾਲੇ ਉਸ ਦੇ ਇਕ ਸਾਥੀ ਨੂੰ ਮਾਣਯੋਗ ਅਦਾਲਤ ਵੱਲੋਂ ਪਹਿਲਾਂ ਹੀ ਭਗੌਡ਼ਾ ਕਰਾਰ  ਦਿੱਤਾ ਜਾ ਚੁੱਕਾ ਹੈ। ਜਾਣਕਾਰੀ ਮੁਤਾਬਕ ਥਾਣਾ ਸਿਟੀ ਪੁਲਸ ਨੂੰ 28 ਸਤੰਬਰ, 2015 ਦਿੱਤੀ ਗਈ ਸ਼ਿਕਾਇਤ ’ਚ ਪੀਡ਼ਤਾ ਦੇ ਪਿਤਾ ਵੱਲੋਂ ਦੱਸਿਆ ਗਿਆ ਸੀ ਕਿ ਉਸ ਦੀ ਦੁਕਾਨ ’ਚ ਉਸ ਵੱਲੋਂ ਰੱਖੇ ਗਏ ਲਡ਼ਕੇ ਅਰੁਣ ਕੁਮਾਰ ਵਾਸੀ ਰੋਸ਼ਨਪੁਰਾ ਜ਼ਿਲਾ ਬਿਜਨੌਰ (ਉੱਤਰ ਪ੍ਰਦੇਸ਼) ਵੱਲੋਂ 26-27 ਸਤੰਬਰ, 2015 ਦੀ ਦਰਮਿਆਨੀ ਰਾਤ ਨੂੰ ਉਸ  ਦੀ ਨਾਬਾਲਗ ਬੇਟੀ ਨੂੰ ਆਪਣੇ ਸਾਥੀ ਸ਼ੇਖ਼ਰ ਕੁਮਾਰ ਦੀ ਮਦਦ ਨਾਲ ਵਰਗਲਾ ਕੇ ਘਰੋਂ ਲੈ ਗਿਆ ਸੀ ਅਤੇ ਉਸ ਨਾਲ ਜਬਰ-ਜ਼ਨਾਹ ਵੀ ਕੀਤਾ ਗਿਆ ਸੀ। ਪੁਲਸ ਵੱਲੋਂ ਇਸ ਮਾਮਲੇ ’ਚ ਅਰੁਣ ਕੁਮਾਰ ਅਤੇ ਉਸ ਦੇ ਸਾਥੀ ਸ਼ੇਖਰ ਕੁਮਾਰ ਖਿਲਾਫ 28 ਸਤੰਬਰ, 2015 ਨੂੰ ਮਾਮਲਾ ਦਰਜ ਕੀਤਾ ਗਿਆ ਸੀ।


Related News