ਸਟਰੀਟ ਲਾਈਟਾਂ ਨਾ ਚੱਲਣ ਕਾਰਨ ਲੋਕ ਪ੍ਰੇਸ਼ਾਨ

Thursday, Jan 17, 2019 - 03:29 AM (IST)

ਸਟਰੀਟ ਲਾਈਟਾਂ ਨਾ ਚੱਲਣ ਕਾਰਨ ਲੋਕ ਪ੍ਰੇਸ਼ਾਨ

ਮੋਗਾ, (ਸਾਥੀ)- ਜਦੋਂ ਤੋਂ ਮੋਗੇ ਜ਼ਿਲੇ ਨੂੰ ਨਗਰ ਨਿਗਮ ਦਾ ਦਰਜਾ ਪ੍ਰਾਪਤ ਹੋਇਆ ਹੈ, ਉਸ ਤੋਂ ਬਾਅਦ ਮੋਗੇ ਸ਼ਹਿਰ ਦੇ ਵਿਕਾਸ ਦੇ ਕੰਮਾਂ ਦਾ ਭੱਠਾ ਬੈਠ ਗਿਆ ਹੈ, ਕਿਸੇ ਵੀ ਵਾਰਡ ਦਾ ਕੋਈ ਵੀ ਕੰਮ ਨਹੀਂ ਹੋ ਰਿਹਾ, ਉਕਤ ਸਮੱਸਿਆਵਾਂ ਸਬੰਧੀ ਗੱਲਬਾਤ ਕਰਦਿਆਂ ਜਤਿਨ ਸਿੰਗਲਾ, ਲਾਲੀ ਅਰੋਡ਼ਾ, ਸੁਰਿੰਦਰ ਸਿੰਗਲਾ, ਗੁਰਧਿਆਸ ਸਿੰਘ  ਨੇ ਦੱਸਿਆ ਕਿ ਨਗਰ ਨਿਗਮ ਮੋਗਾ ਦੀ ਪੱਟੀ ਵਾਲੀ ਗਲੀ ’ਚ ਲੰਮੇ ਸਮੇਂ ਤੋਂ ਸਟਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਸਬੰਧੀ ਉਨ੍ਹਾਂ ਵਲੋਂ ਸਬੰਧਤ ਵਿਭਾਗ ਦੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਗਿਆ, ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਤੇ ਕਿਸੇ ਵੀ ਕਰਮਚਾਰੀ ਅਤੇ ਕੌਂਸਲਰ ਨੇ ਇਸ ਗਲੀ ਦੇ ਵਾਸੀਆਂ ਦੀ ਸਾਰ ਨਹੀਂ ਲਈ।
 ਉਨ੍ਹਾਂ ਕਿਹਾ ਕਿ ਜੇਕਰ ਉਕਤ ਸਮੱਸਿਆ ਸਬੰਧੀ ਨਗਰ ਨਿਗਮ ਵਲੋਂ ਕੋਈ ਐਕਸ਼ਨ ਨਾ ਲਿਆ ਗਿਆ ਤਾਂ ਉਹ ਸੰਘਰਸ਼ ਦੇ ਰਸਤੇ ’ਤੇ ਚੱਲਣ ਲਈ ਮਜ਼ਬੂਰ ਹੋਣਗੇ, ਜਿਸ ਦਾ ਜ਼ਿੰਮੇਵਾਰ ਨਗਰ ਨਿਗਮ ਪ੍ਰਸ਼ਾਸਨ ਹੋਵੇਗਾ।


Related News