ਨਾਲੀਅਾਂ ਦੀ ਸਫਾਈ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

Sunday, Nov 04, 2018 - 06:27 AM (IST)

ਨਾਲੀਅਾਂ ਦੀ ਸਫਾਈ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਜੈਤੋ, (ਜਿੰਦਲ)- ਜੈਤੋ ਵਿਖੇ ਸਫਾਈ ਨਾਂ ਦਾ ਨਾਮੋ-ਨਿਸ਼ਾਨ ਨਹੀਂ ਹੈ। ਥਾਂ-ਥਾਂ ’ਤੇ ਗੰਦਗੀ ਦੇ ਢੇਰਾਂ ਤੋਂ ਇਲਾਵਾ ਨਾਲੀਆਂ ’ਚ ਪਈ ਗੰਦਗੀ ਦੀ ਸਫਾਈ ਨਾ ਹੋਣ ਕਾਰਨ ਗੰਦਾ ਪਾਣੀ ਓਵਰਫ਼ਲੋਅ ਹੋ ਰਿਹਾ ਹੈ। ਇਸ ਕਰ ਕੇ ਇੱਥੋਂ ਦੇ ਵਸਨੀਕ ਬੇਹੱਦ ਪ੍ਰੇਸ਼ਾਨ ਹਨ। ਗੰਦਗੀ ‘ਸਵੱਛ ਭਾਰਤ ਮੁਹਿੰਮ’ ਨੂੰ ਮੂੰਹ ਚਿਡ਼ਾਅ ਰਹੀ ਹੈ ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਸਬੰਧੀ ਕੋਈ ਧਿਆਨ ਨਹੀਂ ਦੇ ਰਹੇ।  ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਾਲੀਆਂ ਦੀ ਸਫ਼ਾਈ ਕਰਵਾਈ ਜਾਵੇ, ਨਾਲੀਅਾਂ ’ਚ ਪਏ ਹੋਏ ਟੋਇਆਂ ਨੂੰ ਜਲਦ ਠੀਕ ਕੀਤਾ ਜਾਵੇ, ਸ਼ਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸ਼ਹਿਰ ਵਿਚ ਥਾਂ-ਥਾਂ ’ਤੇ ਲੱਗੇ ਹੋਏ ਗੰਦਗੀ ਦੇ ਢੇਰ ਹਟਵਾਏ ਜਾਣ। ਮਾਰਕੀਟ ਸੁਧਾਰ ਕਮੇਟੀ ਦੇ ਆਗੂ ਰਾਕੇਸ਼ ਘੋਚਾ ਨੇ ਦੱਸਿਆ ਕਿ ਜੇਕਰ ਪ੍ਰਸ਼ਾਸਨ ਨੇ ਇਹ ਸਮੱਸਿਆਵਾਂ ਜਲਦ ਦੂਰ ਨਾ ਕੀਤੀਅਾਂ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। 


Related News