ਲੋਕਾਂ ਨੂੰ ਟ੍ਰੈਫਿਕ ਕਾਰਨ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ
Monday, Jan 12, 2026 - 05:22 PM (IST)
ਫਿਰੋਜਪੁਰ (ਸੋਨੂੰ ਚੋਪੜਾ) : ਸ਼ਹਿਰ 'ਚ ਟ੍ਰੈਫਿਕ ਸਮੱਸਿਆ ਕਾਰਨ ਲੋਕ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਦੇ ਦਿਖਾਈ ਦਿੰਦੇ ਹਨ। ਸੜਕਾਂ 'ਤੇ ਟ੍ਰੈਫਿਕ ਜਾਮ ਕਾਰਨ ਲੋਕ ਆਪਣੇ ਕੰਮਾਂ-ਕਾਰਾਂ ਤੋਂ ਲੇਟ ਹੋ ਜਾਂਦੇ ਹਨ ਅਤੇ ਜਲਦੀ ਕਾਰਨ ਕਿਸੇ ਵੇਲੇ ਹਾਦਸੇ ਵੀ ਵਾਪਰ ਜਾਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਇਸ ਮੁਸ਼ਕਲ ਦਾ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਲੋਕ ਸੁੱਖ ਦਾ ਸਾਹ ਲੈ ਸਕਣ।
ਨਾਲ ਹੀ ਇਹ ਵੀ ਮੰਗ ਕੀਤੀ ਗਈ ਹੈ ਕਿ ਵੱਡੇ ਵਾਹਨਾਂ ਦੀ ਬਜ਼ਾਰ 'ਚੋਂ ਲੰਘਣ 'ਤੇ ਰੋਕ ਲਾਈ ਜਾਣੀ ਚਾਹੀਦੀ ਹੈ ਅਤੇ ਫਿਰੋਜ਼ਪੁਰ ਟ੍ਰੈਫਿਕ ਪੁਲਸ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਲੋਕਾਂ ਨੇ ਬਜ਼ਾਰ ਦੇ ਪ੍ਰਧਾਨ ਤੋਂ ਮੰਗ ਕੀਤੀ ਹੈ ਕਿ ਜੇਕਰ ਵੱਡੇ ਵਾਹਨ ਬਜ਼ਾਰ ਤੋਂ ਪੱਕੇ ਤੌਰ 'ਤੇ ਬਾਹਰੀ ਰਸਤੇ ਤੋਂ ਜਾਣ ਤਾਂ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਮੁਕਤੀ ਮਿਲ ਸਕਦੀ ਹੈ।
