ਮਜ਼ਦੂਰ ਕੋਲੋਂ ਮੋਬਾਇਲ ਖੋਹ ਕੇ ਭੱਜਣ ਵਾਲੇ ਦੀ ਲੋਕਾਂ ਨੇ ਕੀਤੀ ਛਿੱਤਰ-ਪਰੇਡ, ਫਿਰ ਕੀਤਾ ਪੁਲਸ ਦੇ ਹਵਾਲੇ

Wednesday, Dec 20, 2023 - 02:01 AM (IST)

ਮਜ਼ਦੂਰ ਕੋਲੋਂ ਮੋਬਾਇਲ ਖੋਹ ਕੇ ਭੱਜਣ ਵਾਲੇ ਦੀ ਲੋਕਾਂ ਨੇ ਕੀਤੀ ਛਿੱਤਰ-ਪਰੇਡ, ਫਿਰ ਕੀਤਾ ਪੁਲਸ ਦੇ ਹਵਾਲੇ

ਮੋਗਾ (ਕਸ਼ਿਸ਼)- ਅੱਜ-ਕੱਲ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਬੁਲੰਦ ਹਨ, ਜਿਸ ਕਾਰਨ ਦਿਨ-ਬ-ਦਿਨ ਚੋਰੀਆਂ, ਖੋਹਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ। ਕਈ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਮੋਗਾ ਦੇ ਪਿੰਡ ਜਲਾਲਾਬਾਦ ਦਾ ਹੈ, ਜਿੱਥੇ ਇਕ ਭੱਠੇ 'ਤੇ ਕੰਮ ਕਰਨ ਵਾਲੇ ਮਜ਼ਦੂਰ ਦਾ ਫੋਨ ਖੋਹ ਕੇ ਚੋਰ ਭੱਜਣ ਲੱਗਾ ਤਾਂ ਲੋਕਾਂ ਨੇ ਮੌਕੇ 'ਤੇ ਚੋਰ ਨੂੰ ਫੜ ਕੇ ਛਿੱਤਰ-ਪਰੇਡ ਕੀਤੀ ਅਤੇ ਬਾਅਦ ਵਿੱਚ ਪੁਲਸ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ- ਪਤਨੀ ਕਰਦੀ ਹੈ ਨਸ਼ਾ, ਉਸ ਦੇ ਨਸ਼ੇ ਦੀ ਪੂਰਤੀ ਲਈ ਜਗਦੀਪ ਬਣ ਗਿਆ ਹੈਰੋਇਨ ਸਮੱਗਲਰ

ਜਾਣਕਾਰੀ ਦਿੰਦਿਆਂ ਪੀੜਤ ਹਮੀਮ ਨੇ ਦੱਸਿਆ ਕਿ ਉਹ ਆਪਣੇ ਮੁੰਡੇ ਦੀ ਦਵਾਈ ਲੈਣ ਲਈ ਜਲਾਲਾਬਾਦ ਗਿਆ ਸੀ। ਜਦੋਂ ਉਹ ਬਾਥਰੂਮ ਕਰਨ ਲੱਗਾ ਤਾਂ ਤਿੰਨ ਮੁੰਡੇ ਆਏ, ਜਿਨ੍ਹਾਂ ਨੇ ਮੇਰਾ ਫੋਨ ਖੋਹ ਲਿਆ ਅਤੇ ਜਦੋਂ ਅਸੀਂ ਉਨ੍ਹਾਂ ਨੂੰ ਫੜਨ ਲਗੇ ਤਾਂ ਉਨ੍ਹਾਂ ਨੇ ਮੇਰੇ ਸਿਰ ਵਿੱਚ ਪੇਚਕਸ ਮਾਰ ਦਿੱਤਾ ਅਤੇ ਕਾਫੀ ਸੱਟਾਂ ਮਾਰੀਆਂ। ਜਦੋਂ ਉਸ ਨੇ ਰੌਲਾ ਪਾਇਆ ਤਾਂ ਟਰੱਕ ਵਾਲਿਆਂ ਨੇ ਭੱਜ ਕੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ ਕੀਤੀ ਤਾਂ ਉਨ੍ਹਾਂ 'ਚੋ 2 ਵਿਅਕਤੀ ਭੱਜ ਗਏ ਤੇ ਇਕ ਕਾਬੂ ਆ ਗਿਆ, ਜਿਸ ਦੀ ਲੋਕਾਂ ਵੱਲੋਂ ਕਾਫੀ ਛਿੱਤਰ-ਪਰੇਡ ਕੀਤੀ ਗਈ ਅਤੇ ਬਾਅਦ ਵਿੱਚ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।

 

ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਧਰਮਕੋਟ ਨਵਦੀਪ ਸਿੰਘ ਨੇ ਦੱਸਿਆ ਕਿ ਇਕ ਸਨੈਚਰ ਨੂੰ ਲੋਕਾਂ ਨੇ ਫੜਿਆ ਸੀ, ਜਿਸ ਨੇ ਇਕ ਮਜ਼ਦੂਰ ਕੋਲੋਂ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਸੀ ਤੇ ਇਸ ਦੌਰਾਨ ਮਜ਼ਦੂਰ ਦੇ ਸਿਰ ਵਿੱਚ ਕਾਫੀ ਸੱਟਾਂ ਵੀ ਮਾਰੀਆਂ ਸੀ। ਇਕ ਵਿਅਕਤੀ ਨੂੰ ਮੌਕੇ 'ਤੇ ਫੜ ਲਿਆ ਗਿਆ ਸੀ ਜਦਕਿ 2 ਵਿਅਕਤੀ ਮੌਕੇ ਤੋ ਭੱਜ ਗਏ ਸੀ। ਪੁਲਸ ਪਾਰਟੀ ਨੇ ਬਾਅਦ ਵਿਚ ਰੇਡ ਦੌਰਾਨ ਉਨ੍ਹਾਂ ਦੋਵਾਂ ਨੂੰ ਵੀ ਫੜ ਲਿਆ ਸੀ। ਇਸ ਦੌਰਾਨ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਮਜ਼ਦੂਰ ਦਾ ਖੋਹਿਆ ਗਿਆ ਫੋਨ ਵੀ ਬਰਾਮਦ ਕਰ ਲਿਆ ਹੈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਬੇਕਾਬੂ ਹੋ ਕੇ ਛੱਪੜ 'ਚ ਡਿੱਗੀ ਕਾਰ, ਮਾਸੀ-ਭਾਣਜੇ ਦੀ ਹੋਈ ਮੌਤ, 2 ਹੋਰ ਜ਼ਖ਼ਮੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News