ਬੇਸਮੈਂਟ ''ਚ ਖੁਦਾਈ ਕਰਨ ਵਾਲੇ ਸਰਕਾਰ ਨੂੰ ਲਗਾ ਰਹੇ ਕਰੋੜਾਂਂ ਦਾ ਚੂਨਾ
Saturday, Dec 21, 2024 - 05:16 AM (IST)
ਲੁਧਿਆਣਾ (ਅਨਿਲ)- ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਗਏ ਹਨ, ਪਰ ਫਿਰ ਵੀ ਕੁਝ ਅਧਿਕਾਰੀਆਂ ਦੀ ਮਿਲੀਭੁਗਤ ਕਾਰਨ ਅੱਜ ਵੀ ਸ਼ਰੇਆਮ ਲਾਡੋਵਾਲ ਤੋਂ ਫਿਰੋਜ਼ਪੁਰ ਬਾਈਪਾਸ ’ਤੇ ਬੇਸਮੈਂਟਾਂ ’ਚ ਬਿਨਾਂ ਕਿਸੇ ਰੋਕ-ਟੋਕ ਦੇ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਧੜੱਲੇ ਨਾਲ ਚਲਾਇਆ ਜਾ ਰਿਹਾ ਹੈ।
ਉਕਤ ਮਾਮਲੇ ’ਤੇ ਬੀਤੀ ਰਾਤ ਲਾਡੋਵਾਲ ਤੋਂ ਫਿਰੋਜ਼ਪੁਰ ਬਾਈਪਾਸ ’ਤੇ ਪ੍ਰਾਈਵੇਟ ਕੰਪਨੀਆਂ ਵੱਲੋਂ ਬੇਸਮੈਂਟ ਦੀ ਖੁਦਾਈ ਕਰਨ ਦੇ ਕਾਰੋਬਾਰ ’ਤੇ ਪੁਲਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਤੋਂ ਬਾਅਦ ਪੁਲਸ ਵਿਭਾਗ ਨੇ ਨਾਜਾਇਜ਼ ਮਾਈਨਿੰਗ ਦਾ ਕੰਮ ਕਰਨ ਵਾਲੀ ਪੋਕਲੇਨ ਮਸ਼ੀਨ ਅਤੇ ਟਿੱਪਰ ਨੂੰ ਮੌਕੇ ’ਤੇ ਜ਼ਬਤ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਫ਼ੈਲਿਆ ਜਾਨਲੇਵਾ ਬਿਮਾਰੀ ਦਾ ਕਹਿਰ, ਪਤਾ ਲੱਗਣ ਤੱਕ ਹੋ ਜਾਂਦੀ ਹੈ 'ਬਹੁਤ ਦੇਰ'
ਪੰਜਾਬ ਸਰਕਾਰ ਵੱਲੋਂ ਮਾਈਨਿੰਗ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਕਿਸੇ ਵੀ ਪ੍ਰਾਈਵੇਟ ਕੰਪਨੀ ਵੱਲੋਂ ਬੇਸਮੈਂਟ ਦੀ ਖੁਦਾਈ ਕਰਨੀ ਹੈ ਤਾਂ ਉਸ ਦੇ ਬਦਲੇ ਪੰਜਾਬ ਸਰਕਾਰ ਨੂੰ 2 ਰੁਪਏ 93 ਪੈਸੇ ਪ੍ਰਤੀ ਫੁੱਟ ਦੇ ਹਿਸਾਬ ਨਾਲ ਸਰਕਾਰੀ ਫੀਸ ਜਮ੍ਹਾ ਕਰਵਾਉਣੀ ਚਾਹੀਦੀ ਹੈ, ਪਰ ਪ੍ਰਾਈਵੇਟ ਕੰਪਨੀਆਂ ਵੱਲੋਂ ਸੂਬਾ ਸਰਕਾਰ ਨੂੰ ਚੂਨਾ ਲਗਾਉਂਦੇ ਹੋਏ ਕੋਈ ਵੀ ਸਰਕਾਰੀ ਫੀਸ ਜਮ੍ਹਾ ਨਹੀਂ ਕਰਵਾਈ ਜਾ ਰਹੀ ਅਤੇ ਆਪਣੀ ਪ੍ਰਾਈਵੇਟ ਬੇਸਮੈਂਟ ਖੁਦਾਈ ਕਰਕੇ ਉਥੋਂ ਕੱਢੀ ਜਾ ਰਹੀ ਮਿੱਟੀ ਨੂੰ ਮਹਿੰਗੇ ਰੇਟ ’ਤੇ ਵੇਚ ਕੇ ਮੋਟੀ ਕਮਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਤਹਿਸੀਲਦਾਰ ਦੀ ਸਰਕਾਰੀ ਨੇ ਕੀਤਾ ਖ਼ੌਫ਼ਨਾਕ ਕਾਰਾ, ਮਾਮਲਾ ਜਾਣ ਕੰਬ ਜਾਵੇਗੀ ਰੂਹ
ਬੀਤੀ ਰਾਤ ਉਕਤ ਮਾਮਲੇ ’ਤੇ ਪੁਲਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਬੇਸਮੈਂਟ ਸਥਾਨ ਤੋਂ ਕਈ ਵਾਹਨਾਂ ਨੂੰ ਪੁਲਸ ਨੇ ਜ਼ਬਤ ਕੀਤਾ ਹੈ, ਜਿਸ ਦੇ ਤਹਿਤ ਪੁਲਸ ਵਿਭਾਗ ਵੱਲੋਂ ਮੌਕੇ ’ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਸ਼ੁਭਦੀਪ ਸਿੰਘ ਨੂੰ ਬੁਲਾ ਕੇ ਉਕਤ ਵਾਹਨਾਂ ’ਤੇ ਕਾਰਵਾਈ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e