ਬੀਅਰ ਪੀ ਰਹੇ ਲੋਕਾਂ ਨੇ ਢਾਬੇ ’ਤੇ ਕੀਤਾ ਹੰਗਾਮਾ, ਇਤਰਾਜ਼ ਕਰਨ ’ਤੇ ਬਿਜਲੀ ਸਪਲਾਈ ਕਰ ਦਿੱਤੀ ਬੰਦ

Monday, Aug 07, 2023 - 11:40 AM (IST)

ਫਿਰੋਜ਼ਪੁਰ (ਕੁਮਾਰ)– ਫਿਰੋਜ਼ਪੁਰ ਛਾਉਣੀ ਦੇ ਬਾਜ ਵਾਲਾ ਚੌਕ ਨੇੜੇ ਕਾਕੇ ਦਾ ਢਾਬਾ ਵਿਖੇ ਕੁਝ ਲੋਕਾਂ ਵੱਲੋਂ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਕ ਉਕਤ ਨੌਜਵਾਨ ਆਪਣੇ ਆਪ ਨੂੰ ਬਿਜਲੀ ਕਰਮਚਾਰੀ ਦੱਸ ਕੇ ਬੀਅਰ ਪੀਂਦੇ ਰਹੇ ਅਤੇ ਨਸ਼ੇ ਵਿਚ ਧੁੱਤ ਹੋ ਕੇ ਹੱਲਾ-ਗੁੱਲਾ ਕਰਨ ਲੱਗੇ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਢਾਬੇ ਦੇ ਮਾਲਕ ਨੇ ਦੱਸਿਆ ਕਿ ਹੱਲਾ-ਗੁੱਲਾ ਕਰਨ ਤੋਂ ਰੋਕਣ ’ਤੇ ਬੀਅਰ ਪੀ ਰਹੇ ਲੋਕ ਗੁੱਸੇ ਵਿਚ ਆ ਗਏ ਤੇ ਉਨ੍ਹਾਂ ਨੇ ਖੂਬ ਹੱਲਾ-ਗੁੱਲਾ ਕੀਤਾ ਤੇ ਗੁੱਸੇ ਵਿਚ ਆ ਕੇ ਉਨ੍ਹਾਂ ਵਲੋਂ ਪੱਥਰ ਵੀ ਢਾਬੇ ਅੰਦਰ ਮਾਰੇ ਗਏ। ਉਨ੍ਹਾਂ ਨੇ ਢਾਬੇ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ। ਕਾਕੇ ਦਾ ਢਾਬਾ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਇਸ ਘਟਨਾ ਸਬੰਧੀ ਪੁਲਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਹੰਗਾਮਾ ਕਰਨ ਵਾਲੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News