‘ਆਪ’ ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਲੋਕ ਟੈਂਕੀਆਂ ’ਤੇ ਚੜ੍ਹ ਕੇ ਸੰਘਰਸ਼ ਕਰਨ ਲਈ ਹੋਏ ਮਜਬੂਰ : ਅਰਵਿੰਦ ਖੰਨਾ

06/19/2022 11:37:48 PM

ਭਵਾਨੀਗੜ੍ਹ (ਕਾਂਸਲ)-ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਵੋਟਾਂ ਪਾ ਕੇ ਵੱਡੀ ਬਹੁਮਤ ਨਾਲ ਜਿਤਾਇਆ ਪਰ 3 ਮਹੀਨਿਆਂ ’ਚ ਮੌਜੂਦਾ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਵਾਅਦਿਆਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਹ ਵਿਚਾਰ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪਿੰਡ ਫੱਗੂਵਾਲਾ ਵਿਖੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ’ਚ ਕੀਤੀ ਚੋਣ ਰੈਲੀ  ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। 
ਉਨ੍ਹਾਂ ਕਿਹਾ ਕਿ ਵਾਅਦਿਆਂ ਤੋਂ ਮੁੱਕਰੀ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਅੱਜ ਹਰ ਵਰਗ ਦੇ ਲੋਕ ਸੜਕਾਂ ’ਤੇ ਆ ਕੇ ਤੇ ਟੈਂਕੀਆਂ ’ਤੇ ਚੜ੍ਹ ਕੇ ਸੰਘਰਸ਼ ਦੇ ਰਾਹ ਪਏ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪੂਰੇ ਦੇਸ਼ ’ਚ ਲੋਕ ਪੱਖੀ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਉਤਾਰਨ ਲਈ ਪੰਜਾਬ ਤੇ ਪੰਜਾਬੀਆਂ ਦੇ ਚੰਗੇ ਭਵਿੱਖ ਲਈ ਹਰ ਵੋਟਰ ਨੂੰ ਭਾਜਪਾ ਦੇ ਉਮੀਦਵਾਰ ਦੇ ਹੱਕ ’ਚ ਵੋਟ ਪਾਉਣੀ ਚਾਹੀਦੀ ਹੈ।

ਇਸ ਮੌਕੇ ਆਪਣੇ ਸੰਬੋਧਨ ’ਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਵੀ ਲੋਕਾਂ ਨੂੰ ਆਪਣੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਚੁਣ ਕੇ ਸੰਸਦ 'ਚ ਭੇਜਦੇ ਹਨ ਤਾਂ ਉਨ੍ਹਾਂ ਵੱਲੋਂ ਸੰਗਰੂਰ 'ਚ ਹਵਾਈ ਅੱਡੇ ਦਾ ਨਿਰਮਾਣ ਕਰਵਾਉਣ, ਕੇਂਦਰ ਤੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸਾਰੇ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਵਿਕਾਸ ਲਈ ਵਿਸ਼ੇਸ਼ ਪੈਕੇਜ ਤੇ ਇਥੇ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ਉੱਪਰ ਇੰਡਸਟਰੀ ਲਿਆਉਣ ਲਈ ਪੂਰੇ ਯਤਨ ਕੀਤੇ ਜਾਣਗੇ। ਇਸ ਮੌਕੇ ’ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਹਰੀ ਸਿੰਘ ਫੱਗੂਵਾਲਾ, ਟਹਿਲ ਸਿੰਘ  ਫੱਗੂਵਾਲਾ, ਹਿਤੇਸ਼ ਭਾਰਦਵਾਜ਼, ਧਰਮਿੰਦਰ ਸਿੰਘ ਦੁੱਲਟ, ਬਲਜਿੰਦਰ ਸਿੰਘ ਮੱਲੀ, ਅਮਨਦੀਪ ਸਿੰਘ  ਪੂਨੀਆਂ, ਅਜੈਬ ਸਿੰਘ ਬਖੋਪੀਰ, ਮੁਕੇਸ਼ ਕੁਮਾਰ ਮੁੱਕਾ, ਲਖਵਿੰਦਰ ਸਿੰਘ, ਰਾਜਵੀਰ ਸਿੰਘ ਦੋਵੇਂ ਪੰਚ, ਅਜੈਬ ਸਿੰਘ, ਗਿਆਨੀ, ਭਗਵਾਨ ਸਿੰਘ,ਸਿਕੰਦਰ ਸਿੰਘ ਸੂਬੇਦਾਰ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।


Manoj

Content Editor

Related News