ਪੁਲਸ ਟੀਮ ਨੇ ਮਾਸਕ ਨਾ ਪਾਉਣ ਵਾਲਿਆਂ ਨੂੰ ਕੀਤੇ ਜ਼ੁਰਮਾਨੇ

Tuesday, Jun 09, 2020 - 03:11 PM (IST)

ਪੁਲਸ ਟੀਮ ਨੇ ਮਾਸਕ ਨਾ ਪਾਉਣ ਵਾਲਿਆਂ ਨੂੰ ਕੀਤੇ ਜ਼ੁਰਮਾਨੇ

ਬਾਘਾਪੁਰਾਣਾ (ਰਾਕੇਸ਼ : ਜ਼ਿਲ੍ਹਾ ਪੁਲਸ ਮੁਖੀ ਦੀਆਂ ਹਦਾਇਤਾਂ ’ਤੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਣ ਲਈ ਜਿੱਥੇ ਲਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਆਉਂਦੇ ਜਾਂਦੇ ਲੋਕਾਂ ਨੂੰ ਸਖ਼ਤੀ ਨਾਲ ਪਾਲਣਾ ਕਰਵਾਈ ਜਾਂਦੀ ਹੈ। ਮੁੱਖ ਚੌਂਕ 'ਚ ਡੀ. ਐੱਸ. ਪੀ. ਅਤੇ ਥਾਣਾ ਮੁਖੀ ਦੀ ਹਾਜ਼ਰੀ 'ਚ ਸਬ ਇੰਸਪੈਕਟਰ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਪੁਲਸ ਅਤੇ ਪੁਲਸ ਦੀ ਟੀਮ ਵੱਲੋਂ ਨਾਕਾਬੰਦੀ ਕਰਕੇ ਹਰ ਵ੍ਹੀਕਲ ਦੀ ਚੈਕਿੰਗ ਸ਼ੁਰੂ ਕੀਤੀ ਹੋਈ ਹੈ।
ਇਸ ਦੌਰਾਨ ਬਿਨਾਂ ਮਾਸਕਾਂ ਵਾਲੇ ਲੋਕਾਂ ਨੂੰ ਜਿੱਥੇ ਜ਼ੁਰਮਾਨਾ ਕੀਤਾ ਜਾ ਰਿਹਾ ਹੈ, ਉਥੇ ਵ੍ਹੀਕਲਾਂ ਦੇ ਚਲਾਨ ਵੀ ਕੱਟੇ ਗਏ। ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਕਿਹਾ ਕਿ ਦੁਕਾਨਾਂ, ਰੇਹੜੀਆਂ, ਅੱਡੇ ਬੰਦ ਹੋਣ ਦਾ ਸਮਾਂ ਸ਼ਾਮ 7 ਵਜੇ ਤੱਕ ਦਾ ਹੈ। ਇਸ ਲਈ ਕੋਈ ਵੀ ਇਸ ਸਮੇਂ ਤੋਂ ਇੱਕ ਮਿੰਟ ਵੀ ਟੱਪਣ ਦੀ ਕੋਸ਼ਿਸ਼ ਨਾ ਕਰੇ ਅਤੇ ਹਰ ਵਿਅਕਤੀ ਦੇ ਮਾਸਕ ਪਾਇਆ ਹੋਣਾ ਲਾਜ਼ਮੀ ਹੈ।


author

Babita

Content Editor

Related News