ਅਖੀਰਲੇ ਦਿਨ ਵੀ ਲੋਕਾਂ ਨੇ ਉਤਸ਼ਾਹ ਨਾਲ ਵੇਖਿਆ ਡਿਜ਼ੀਟਲ ਅਜਾਇਬ ਘਰ ਤੇ ਲਾਈਟ ਐਂਡ ਸਾਊਂਡ ਸ਼ੋਅ

12/25/2019 11:42:37 PM

ਮਾਨਸਾ, (ਮਿੱਤਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਅੱਜ ਅਖ਼ੀਰਲਾ ਦਿਨ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਚ ਸਫਲਤਾਪੂਰਵਕ ਨੇਪਰੇ ਚੜਿ•ਆ। ਤਿੰਨ ਦਿਨ ਚੱਲੇ ਡਿਜ਼ੀਟਲ ਅਜਾਇਬ ਘਰ ਵਿਚ 6500 ਅਤੇ ਲਾਈਟ ਐਂਡ ਸਾਊਂਡ ਸ਼ੋਅ ਵਿਚ 2500 ਦੇ ਕਰੀਬ ਲੋਕਾਂ ਨੇ ਸ਼ਿਰਕਤ ਕੀਤੀ।
ਅੱਜ ਅਖ਼ੀਰਲੇ ਦਿਨ ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨ ਐਸ.ਡੀ.ਐਮ. ਸਰਦੂਲਗੜ ਸ੍ਰੀ ਰਾਜਪਾਲ ਸਿੰਘ ਨੇ ਕੀਤਾ। ਸਮੂਹ ਹਾਜਰੀਨ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਨੇਕ ਉਪਰਾਲਾ ਹੈ ਕਿ ਉਨ੍ਹਾਂ ਦੁਆਰਾ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੇ ਦੱਸੇ ਮਾਰਗ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੁਆਰਾ ਕੀਤੀਆਂ ਉਦਾਸੀਆਂ ਨੂੰ ਆਧੁਨਿਕ ਤਕਨੀਕ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਅਜਿਹੀ ਸ਼ਾਨਦਾਰ ਵਿਧੀ ਨਾਲ ਗੁਰੂ ਸਾਹਿਬਾਨ ਦਾ ਸੰਦੇਸ਼ ਸੰਗਤ ਤੱਕ ਪਹੁੰਚਾਉਣਾ ਸ਼ਲਾਘਾਯੋਗ ਕਦਮ ਹੈ ਕਿਊਂਕਿ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਅੱਜ ਹਰ ਕੋਈ ਤਕਨੀਕ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਖੀਰ ਵਿਚ ਸਮੂਹ ਹਾਜਰੀਨ ਦਾ ਸ਼ੋਅ ਵਿਚ ਪਹੁੰਚਣ ਲਈ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸਮਾਗਮ ਦੇ ਅੱਜ ਅਖ਼ੀਰਲੇ ਦਿਨ ਵੀ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਵਿਚ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਜੀਵਨ ਅਤੇ ਫਲਸਫੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਮੂਹ ਪ੍ਰਬੰਧਕਾਂ ਅਤੇ  ਲੋਕਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਸਰਦੀ ਦੇ ਮੌਸਮ ਦੌਰਾਨ ਵੀ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਆਪਣੀ ਹਾਜਰੀ ਲਵਾਈ। ਉਨ੍ਹਾਂ ਨਾਲ ਹੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਿਸ ਸਦਕਾ ਇਹ ਵਿਲੱਖਣ ਪੇਸ਼ਕਾਰੀ ਜ਼ਿਲਾ ਵਾਸੀਆਂ ਦੇ ਸਨਮੁੱਖ ਕੀਤੀ ਗਈ ਹੈ।
ਅੱਜ ਆਖ਼ਰੀ ਦਿਨ ਵੀ ਡਿਜ਼ੀਟਲ ਅਜਾਇਬ ਘਰ ਵੇਖਣ ਲਈ ਜਿੱਥੇ ਪੂਰਾ ਦਿਨ ਆਮ ਲੋਕਾਂ ਦੀ ਆਵਾਜਾਈ ਲੱਗੀ ਰਹੀ ਉੱਥੇ ਹੀ ਸਰਕਾਰੀ ਆਈ.ਟੀ.ਆਈ. ਮਾਨਸਾ ਅਤੇ ਖਾਲਸਾ ਸਕੂਲ ਮਾਨਸਾ ਦੇ ਐਨ.ਐਸ.ਵਲੰਟੀਅਰਾਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਬੀਰ ਮਾਨ ਵੀ ਮੌਜੂਦ ਸਨ।  


Bharat Thapa

Content Editor

Related News