ਵਿਕਾਸ ਕਾਰਜਾਂ ਦਾ ਪੂਰਾ ਮੁੱਲ ਮੋੜਨਗੇ ਇਲਾਕੇ ਦੇ ਲੋਕ : ਮੋਹਿਲ ਸਿੰਗਲਾ

02/03/2022 3:45:28 PM

ਸੰਗਰੂਰ (ਦਲਜੀਤ ਸਿੰਘ ਬੇਦੀ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਉਨ੍ਹਾਂ ਦੇ ਪੁੱਤਰ ਮੋਹਿਲ ਸਿੰਗਲਾ ਵੱਲੋਂ ਪਿੰਡਾਂ 'ਚ ਡੋਰ-ਟੂ-ਡੋਰ ਪ੍ਰਚਾਰ ਕਰਕੇ ਲੋਕਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਹਲਕੇ ਦੇ ਪਿੰਡ ਬਟੜਿਆਣਾ, ਬਾਸੀਅਰਕ ਅਤੇ ਨਰੈਣਗੜ੍ਹ ਵਿੱਚ ਪ੍ਰਚਾਰ ਕਰਨ ਮੌਕੇ ਗੱਲਬਾਤ ਕਰਦਿਆਂ ਮੋਹਿਲ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਵੱਲੋਂ ਆਪਣੇ ਕਾਰਜਕਾਲ ਦੌਰਾਨ ਹਲਕੇ ਦੀ ਹਰ ਸਮੱਸਿਆ ਦਾ ਹੱਲ ਕਰਵਾਉਣ ਦੇ ਉਪਰਾਲੇ ਕੀਤੇ ਗਏ ਹਨ ਤੇ ਉਨ੍ਹਾਂ ਦੁਆਰਾ ਕੀਤੇ ਗਏ ਵਿਕਾਸ ਕੰਮਾਂ ਸਦਕਾ ਅੱਜ ਹਲਕੇ ਦੀ ਦਿੱਖ ਵਿੱਚ ਸ਼ਾਨਦਾਰ ਨਿਖਾਰ ਆਇਆ ਹੈ।

ਇਹ ਵੀ ਪੜ੍ਹੋ : ਮੋਦੀ ਦੇ ਇਸ਼ਾਰਿਆਂ ’ਤੇ ਚੱਲ ਰਹੇ ਹਨ ਕੇਜਰੀਵਾਲ : ਰਵਨੀਤ ਬਿੱਟੂ

ਪਿੰਡਾਂ ਅਤੇ ਸ਼ਹਿਰਾਂ 'ਚ ਹੋਏ ਨਵੀਨੀਕਰਨ ਦੇ ਨਾਲ-ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਅੱਜ ਇਲਾਕੇ ਤੋਂ ਬਾਹਰਲੇ ਵਿਅਕਤੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ, ਜਿਹੜੇ ਇਲਾਕੇ ਦੇ ਲੋਕਾਂ ਨੂੰ ਜਾਣਦੇ ਤੱਕ ਨਹੀਂ ਤੇ ਦੂਜੇ ਪਾਸੇ ਉਨ੍ਹਾਂ ਦੇ ਪਿਤਾ ਨੂੰ ਹਰ ਵਰਕਰ ਦਾ ਨਾਂ ਤੱਕ ਯਾਦ ਹੈ। ਮੋਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਲਾਕੇ ਦੇ ਲੋਕ ਉਨ੍ਹਾਂ ਦੇ ਪਿਤਾ ਵੱਲੋਂ ਕਰਵਾਏ ਕਾਰਜਾਂ ਦਾ ਮੁੱਲ ਮੋੜਨਗੇ ਤੇ ਭਾਰੀ ਸਮਰਥਨ ਨਾਲ ਜੇਤੂ ਬਣਾਉਣਗੇ।

ਇਹ ਵੀ ਪੜ੍ਹੋ : ਸਕੂਲ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਕੂਲ ਅੱਗੇ ਦਿੱਤਾ ਧਰਨਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Harnek Seechewal

Content Editor

Related News