ਲੋਕ ਅਕਾਲੀ ਦਲ, ਭਾਜਪਾ ਤੇ ‘ਆਪ’ ਦੀਆਂ ਝੂਠੀਆਂ ਗੱਲਾਂ ’ਚ ਨਾ ਆਉਣ : ਚੰਨੀ

02/17/2022 10:29:03 AM

ਗੁਰੂਹਰਸਹਾਏ (ਸੁਨੀਲ ਵਿੱਕੀ,ਮਨਜੀਤ) : ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਸੱਤਾ ਵਿਚ ਆਵੇਗੀ ਤੇ ਕਾਂਗਰਸ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ। ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੱਖੋ ਕੇ ਬਹਿਰਾਮ ਵਿਚ ਕਾਂਗਰਸੀ ਉਮੀਦਵਾਰ ਵਿਜੇ ਕਾਲੜਾ ਦੇ ਹੱਕ ਵਿਚ ਰੱਖੀ ਚੋਣ ਰੈਲੀ ਨੂੰ ਸੰਬੋਧਨ ਕਰਦੇ ਕੀਤਾ। ਉਨ੍ਹਾਂ ਕਾਂਗਰਸ ਦੀ ਮੁੜ ਸਰਕਾਰ ਬਣਨ ’ਤੇ ਲੱਖੋ ਕੇ ਬਹਿਰਾਮ ਨੂੰ ਸਬ ਤਹਿਸੀਲ ਦਾ ਦਰਜਾ ਦਿੱਤਾ ਜਾਵੇਗਾ ਤੇ ਬਾਰਡਰ ਪੱਟੀ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਸਰਹੱਦੀ ਖੇਤਰ ਵਿਚ 50 ਬੈੱਡਾਂ ਵਾਲਾ ਹਸਪਤਾਲ ਸਥਾਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕੇਜਰੀਵਾਲ ਦੇ ਦਿੱਲੀ ਮਾਡਲ ਬਾਰੇ ਪੰਜਾਬੀਆਂ ਨੂੰ ਕੀਤਾ ਸੁਚੇਤ

ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਗਰੀਬ ਬੱਚਿਆਂ ਨੂੰ ਫ੍ਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੱਚੀਆਂ ਜ਼ਮੀਨਾਂ ਪੱਕੀਆਂ ਕਰ ਕੇ ਕਾਸ਼ਤਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਸੀ.ਐੱਮ. ਚੰਨੀ ਨੇ ਗੁਰੂਹਰਸਹਾਏ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਜੇ ਕਾਲੜਾ ਨੂੰ ਜਿੱਤ ਦਿਵਾ ਕੇ ਵਿਧਾਨ ਸਭਾ ਭੇਜਣ, ਸਰਕਾਰ ਬਣਨ ’ਤੇ ਵਿਜੇ ਕਾਲੜਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਚੰਨੀ ਨੇ ਕਿਹਾ ਕਿ ਲੋਕ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਝੂਠੀਆਂ ਗੱਲਾਂ ਵਿਚ ਨਾ ਆਉਣ, ਕਿਉਂਕਿ ਇਨ੍ਹਾਂ ਨੇ ਪੰਜਾਬ ਦਾ ਕੁਝ ਨਹੀਂ ਸਵਾਰਨਾ, ਇਹ ਸਿਰਫ ਆਪਣਾ ਹੀ ਢਿੱਡ ਭਰਨਾ ਆਉਂਦਾ ਹੈ। ਇਸ ਮੌਕੇ ਵਿਧਾਇਕ ਰਮਿੰਦਰ ਆਵਲਾ, ਕਾਂਗਰਸੀ ਉਮੀਦਵਾਰ ਵਿਜੇ ਕਾਲਡ਼ਾ, ਕਾਂਗਰਸੀ ਆਗੂ ਸੀਮੂ ਪਾਸੀ ਤੇ ਸੈਂਕੜੇ ਵਰਕਰ ਤੇ ਅਹੁਦੇਦਾਰ ਮੌਜੂਦ ਸਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

Anuradha

This news is Content Editor Anuradha