ਜਨਤਾ ਨੇ ‘ਆਪ’ ਨੂੰ ਦਿਖਾਇਆ ਸ਼ੀਸ਼ਾ : ਅਸ਼ਵਨੀ ਸ਼ਰਮਾ
Monday, Jun 27, 2022 - 03:14 PM (IST)
ਚੰਡੀਗੜ੍ਹ (ਸ਼ਰਮਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਲੋਕ ਸਭਾ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ’ਚ ਜਿੱਤ ’ਤੇ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਤੋਂ ਜਿੱਤ ਨਾਲ ਜਨਤਾ ਨੇ ‘ਆਪ’ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ।
ਇਹ ਵੀ ਪੜ੍ਹੋ : ‘ਆਪ’ ਸੰਗਰੂਰ ’ਚ ਹਾਰੀ ਪਰ ਦੂਜੀਆਂ ਪਾਰਟੀਆਂ ਦੇ ਮੁਕਾਬਲੇ ਬਹੁਤ ਅੱਗੇ : ਮਾਲਵਿੰਦਰ ਸਿੰਘ ਕੰਗ
ਸ਼ਰਮਾ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਕਾਰਗੁਜ਼ਾਰੀ ਬਹੁਤ ਵਧੀਆ ਰਹੀ ਹੈ। ਭਾਜਪਾ ਦਾ ਵੋਟ ਬੈਂਕ ਪਹਿਲਾਂ ਨਾਲੋਂ ਵਧਿਆ ਹੈ। ਪਹਿਲੀ ਵਾਰ ਆਪਣੇ ਚੋਣ ਨਿਸ਼ਾਨ ਕਮਲ ਦੇ ਫੁੱਲ ’ਤੇ ਚੋਣ ਲੜਦਿਆਂ ਭਾਜਪਾ ਆਪਣਾ ਸੁਨੇਹਾ ਪਿੰਡਾਂ ਵਿਚ ਘਰ-ਘਰ ਪਹੁੰਚਾਉਣ ਵਿਚ ਕਾਮਯਾਬ ਹੋਈ ਹੈ। ਭਾਜਪਾ ਲੋਕਾਂ ਵਲੋਂ ਦਿੱਤੇ ਫਤਵੇ ਨੂੰ ਸਵੀਕਾਰ ਕਰਦੀ ਹੈ।
ਇਹ ਵੀ ਪੜ੍ਹੋ : ਸਿਮਰਨਜੀਤ ਮਾਨ 22 ਸਾਲਾਂ ਬਾਅਦ ਚੜ੍ਹਨਗੇ ਲੋਕ ਸਭਾ ਦੀਆਂ ਪੌੜੀਆਂ
ਜ਼ਿਕਰਯੋਗ ਹੈ ਕਿ ਬੀਤੇ ਦਿਨ ਸਗਰੂਰ ’ਚ ਜ਼ਿਮਨੀ ਚੋਣਾ ਨਤੀਜੇ ਆਏ ਹਨ। ਜਿਸ ’ਚ ਅਕਾਲੀ ਦਲ (ਅ) ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਨਾਲ ਭਾਰੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਆਪ ਦੇ ਗੁਰਮੇਲ ਸਿੰਘ ਨੂੰ 247332 ਵੋਟਾਂ ਨਾਲ ਹਰਾਇਆ ਹੈ। ਸਿਮਰਨਜੀਤ ਮਾਨ ਪਹਿਲੀ ਵਾਰ 1989 ’ਚ ਤਰਨਤਾਰਨ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ ਅਤੇ ਸੰਸਦ ’ਚ ਕਿਰਪਾਨ ਲੈ ਕੇ ਜਾਣ ਦੀ ਜ਼ਿੱਦ ਕਾਰਨ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ।ਉਸ ਤੋਂ 10 ਸਾਲ ਬਾਅਦ 1999 ਦੌਰਾਨ ਸੰਗਰੂਰ ਤੋਂ ਐਮ.ਪੀ ਬਣੇ।