ਦਿੜ੍ਹਬਾ ’ਚ ਭਗਵੰਤ ਮਾਨ ਦੇ ਕਾਫਿਲੇ ਨੂੰ ਲੋਕਾਂ ਨੇ ਰੋਕਿਆ

02/18/2022 12:17:39 PM

ਸੰਗਰੂਰ/ਦਿੜ੍ਹਬਾ ਮੰਡੀ (ਬੇਦੀ, ਅਜੈ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਸੰਸਦ ਮੈਂਬਰ ਅਤੇ ‘ਆਪ’ ਦੇ ਪ੍ਰਧਾਨ ਤੇ ‘ਆਪ’ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਸਿੰਘ ਮਾਨ ਨੂੰ ਦਿੜ੍ਹਬਾ ਵਿਖੇ ਰੋਡ ਸ਼ੋਅ ਨੂੰ ਕੁਝ ਲੋਕਾਂ ਵੱਲੋਂ ਗੱਡੀਆਂ ਅੱਗੇ ਲੇਟ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਮਾਨ ਦਿੜ੍ਹਬਾ ਵਿਖੇ ਪਾਰਟੀ ਉਮੀਦਵਾਰ ਹਰਪਾਲ ਸਿੰਘ ਚੀਮਾ ਦੇ ਚੋਣ ਪ੍ਰਚਾਰ ਲਈ ਆਪਣਾ ਰੋਡ ਸ਼ੋਅ ਲੈ ਕੇ ਪੁੱਜੇ ਸਨ ਤਾਂ ਕੁਝ ਜਥੇਬੰਦੀਆਂ ਵੱਲੋਂ ਕਾਲੇ ਝੰਡੇ ਲੈ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਭਗਵੰਤ ਮਾਨ ਨੇ ਇਸ ਸਬੰਧ ’ਚ ਕਿਹਾ ਕਿ ਅਕਾਲੀ ਦਲ ਦੇ ਲੋਕ ਆਪਣੀ ਹਾਰ ਨੂੰ ਵੇਖ ਕੇ ਹੋਏ ਬੁਖਲਾਹਟ ’ਚ ਆ ਗਏ ਹਨ, ਇਸ ਕਰ ਕੇ ਰਾਹ ਰੋਕਣ ਲਈ ਸਿੱਖ ਜਥੇਬੰਦੀਆਂ ਦੇ ਨਾਂ ’ਤੇ ਹੁੱਲੜਬਾਜ਼ੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅਕਾਲੀ ਦਲ ਦੇ ਦਿੜ੍ਹਬਾ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਮੂਨਕ ਨੇ ਕਿਹਾ ਕਿ ‘ਆਪ’ ਵੱਲੋਂ ਲਾਏ ਗਏ ਸਾਰੇ ਦੋਸ਼ ਝੂਠੇ ਤੇ ਬੇਬੁਨਿਆਦ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕੇਜਰੀਵਾਲ ਦੇ ਦਿੱਲੀ ਮਾਡਲ ਬਾਰੇ ਪੰਜਾਬੀਆਂ ਨੂੰ ਕੀਤਾ ਸੁਚੇਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Anuradha

Content Editor

Related News