ਮਜ਼ਦੂਰਾਂ ਨੇ ਤਾਲਾਬੰਦੀ ਦੌਰਾਨ ਭੇਜੇ ਬਿਜਲੀ ਦੇ ਬਿੱਲ ਵਿਖਾ ਕੇ ਕੀਤਾ ਰੋਸ ਪ੍ਰਦਰਸ਼ਨ

09/21/2020 4:40:03 PM

ਭਵਾਨੀਗੜ੍ਹ (ਕਾਂਸਲ)— ਤਾਲਾਬੰਦੀ ਦੌਰਾਨ ਮਜ਼ਦੂਰਾਂ ਨੂੰ ਭੇਜੇ ਗਏ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅੱਜ ¬ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਨਦਾਮਪੁਰ ਵਿਖੇ ਇਕੱਠੇ ਹੋਏ ਮਜ਼ਦੂਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਸਬੰਧੀ ਐੱਸ. ਡੀ. ਓ. ਨਦਾਮਪੁਰ ਨੂੰ ਮੰਗ ਪੱਤਰ ਦਿੱਤਾ ਗਿਆ।

ਇਹ ਵੀ ਪੜ੍ਹੋ: ਚੋਣਾਂ ਤਕ ਜਿੱਤ ਹੱਥੋਂ ਨਿਕਲਦੀ ਦਿਸੀ ਤਾਂ ਮੁੜ ਇਕ ਹੋ ਸਕਦੇ ਨੇ ਅਕਾਲੀ ਦਲ-ਭਾਜਪਾ !

ਇਸ ਮੌਕੇ ਜਾਣਕਾਰੀ ਦਿੰਦੇ ¬ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ (ਪੰਜਾਬ) ਦੇ ਸੂਬਾ ਆਗੂ ਪ੍ਰਗਟ ਸਿੰਘ, ਧਰਮਪਾਲ ਸਿੰਘ ਨੇ ਕਿਹਾ ਤਾਲਾਬੰਦੀ ਦੀ ਮਾਰ ਕਾਰਨ ਬੇਰੁਜ਼ਗਾਰ ਹੋਏ ਲੋਕਾਂ ਨੂੰ ਹਜ਼ਾਰਾਂ ਰੁਪਏ ਦੇ ਘਰੇਲੂ ਬਿਜਲੀ ਬਿੱਲ ਭੇਜ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪੇਂਡੂ ਮਜਦੂਰਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਧਿਆਨ ’ਚ ਰੱਖਦੇ ਸਰਕਾਰ ਵੱਲੋਂ ਘਰੇਲੂ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਸਨ ਪਰ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਤਾਲਾਬੰਦੀ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮਜ਼ਦੂਰਾਂ ਨੂੰ ਦਿੱਤੀ ਜਾਣ ਵਾਲੀ ਯੂਨਿਟਾਂ ਦੀ ਮੁਆਫ਼ੀ ’ਚ ਵੱਡੇ ਪੱਧਰ ’ਤੇ ਧਾਂਦਲੀ ਹੋਈ ਹੈ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ

PunjabKesari

ਬਹੁਤੇ ਮਜ਼ਦੂਰਾਂ ਨੂੰ ਸਬਸਿਡੀ ਦਿੱਤੀ ਨਹÄ ਗਈ। ਅਸÄ ਇਹ ਮੰਗ ਕਰਦੇ ਹਾਂ ਕਿ ਮਜ਼ਦੂਰਾਂ ਨੂੰ ਭੇਜੇ ਗਏ ਘਰੇਲੂ ਬਿਜਲੀ ਬਿੱਲਾਂ ’ਚ ਹੋਈ ਧਾਂਦਲੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਕਸੂਰਵਾਰਾਂ ਵਿਰੁੱਧ ਕਰਵਾਈ ਕੀਤੀ ਜਾਵੇ। ਮਜ਼ਦੂਰਾਂ ਦੇ ਕੁਨੈਕਸ਼ਨ ਕੱਟਣੇ ਬੰਦ ਕੀਤੇ ਜਾਣ ਅਤੇ ਵੱਧ ਭੇਜੇ ਜਾ ਰਹੇ ਬਿਜਲੀ ਦੇ ਬਿੱਲ ਵਾਪਸ ਲਏ ਜਾਣ। ਘਰੇਲੂ ਬਿਜਲੀ ਬਿੱਲ ਹਰੇਕ ਮਹੀਨੇ ਭੇਜਣ ਦਾ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ

ਜ਼ਿਕਰਯੋਗ ਹੈ ਕਿ ਮਜ਼ਦੂਰਾਂ ਨੂੰ ਬਿਨਾਂ ਦੱਸਿਆ ਦੁਪਹਿਰ ਸਮੇਂ ਉਨ੍ਹਾਂ ਦੇ ਬਾਹਰ ਲੱਗੇ ਮੀਟਰ ਪੱਟੇ ਗਏ। ਜਿਸ ਕਾਰਨ ਉਨ੍ਹਾਂ ਦੇ ਬੱਚੇ ਗਰਮੀ ’ਚ ਖੱਜਲ-ਖੁਆਰ ਹੋ ਰਹੇ ਹਨ। ਮਜ਼ਦੂਰ ਯੂਨੀਅਨ ਇਸ ਹੋ ਰਹੇ ਧੱਕੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀ ਕਰੇਗੀ। ਮਜ਼ਦੂਰਾਂ ਦੇ ਪੱਟੇ ਗਏ ਮੀਟਰ ਦੁਆਰਾ ਲਗਾਏ ਜਾਣ। ਮਜ਼ਦੂਰਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਆਗੂਆਂ ਨੇ ਕਿਹਾ ਜੇਕਰ ਇਸ ਨੂੰ ਅਣਗੌਲਿਆ ਕੀਤਾ ਤਾਂ ¬ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ(ਪੰਜਾਬ) ਵੱਲੋਂ ਇਸ ਮਸਲੇ ’ਤੇ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ


shivani attri

Content Editor

Related News