ਚੈੱਕ ਬਾਊਸ ਕਰਨ ਦੇ ਮਾਮਲੇ ''ਚ ਭਗੌੜਾ ਵਿਅਕਤੀ ਕਾਬੂ

11/03/2019 5:57:29 PM

ਜਲਾਲਾਬਾਦ (ਨਿਖੰਜ, ਜਤਿੰਦਰ) – ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਮਾਨਯੋਗ ਜੁਡੀਸ਼ੀਅਲ ਕੋਰਟ ਤੋਂ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜਲਾਲਾਬਾਦ ਦੇ ਏ.ਐੱਸ.ਆਈ ਚੰਦਰ ਸ਼ੇਖਰ ਨੇ ਦੱਸਿਆ ਕਿ ਬਲਵਿੰਦਰ ਸਿੰਘ ਊਰਫ ਟੌਹੜਾ ਪੁੱਤਰ ਗੁਰਦੀਪ ਸਿੰਘ ਵਾਸੀ ਕਾਠਗੜ੍ਹ ਖਿਲਾਫ ਚੈਂਕ ਬਾਊਸ ਹੋਣ 'ਤੇ ਮਾਮਲਾ ਦਰਜ ਹੋਇਆ ਸੀ। ਉਪਰੋਕਤ ਵਿਅਕਤੀ ਮਾਨਯੋਗ ਜੁਡੀਸ਼ੀਅਲ ਕੋਰਟ ਰਾਜੀਵ ਕੁਮਾਰ ਗਰਗ ਦੀ ਅਦਾਲਤ ਤੋਂ ਭਗੋੜਾ ਚੱਲ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅੱਜ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਮੰਨੇਵਾਲਾ ਰੋਡ 'ਤੇ ਆ ਰਿਹਾ ਹੈ, ਜਿਸ ਦੇ ਆਧਾਰ 'ਤੇ ਪੁਲਸ ਨੇ ਨਾਕਾਬੰਦੀ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਅਦਾਲਤ 'ਚ ਪੇਸ਼ ਕਰਨ ਮਗਰੋਂ ਉਸ ਨੂੰ ਫਿਰੋਜ਼ਪੁਰ ਜੇਲ ਭੇਜ ਦਿੱਤਾ ਗਿਆ ਹੈ।


rajwinder kaur

Content Editor

Related News