ਸ਼ੱਕੀ ਹਾਲਾਤ ਵਿਚ ਵਿਅਕਤੀ ਦੀ ਮੌਤ
Thursday, Jul 18, 2024 - 12:56 PM (IST)

ਮੋਗਾ (ਆਜ਼ਾਦ) : ਤਲਵੰਡੀ ਭਾਈ ਨਿਵਾਸੀ ਦਮਨਪ੍ਰੀਤ ਸਿੰਘ (34) ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਪਤਾ ਲੱਗਾ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਹਰਮੇਸ਼ ਲਾਲ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਦਮਨਪ੍ਰੀਤ ਸਿੰਘ ਮੇਲਿਆਂ ਵਿਚ ਜਾ ਕੇ ਲੱਕੜ ਦੇ ਖਿਡੌਣੇ ਵੇਚਣ ਦਾ ਕੰਮ ਕਰਦਾ ਸੀ।
ਬੀਤੇ ਦਿਨ ਉਹ ਲੱਕੜ ਦੇ ਖਿਡੌਣੇ ਲੈਣ ਲਈ ਆਇਆ ਸੀ ਅਤੇ ਵਾਪਸ ਨਹੀਂ ਆਇਆ। ਅੱਜ ਸਾਨੂੰ ਪਤਾ ਲੱਗਾ ਹੈ ਕਿ ਇਕ ਵਿਅਕਤੀ ਦੀ ਲਾਸ਼ ਰਤਨ ਸਿਨੇਮਾ ਕੋਲ ਪਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਚਾਚਾ ਜਸਵੰਤ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕਰਨ ਤੋਂ ਬਾਅਦ ਅੱਜ ਲਾਸ਼ ਨੂੰ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਣਾਂ ਦਾ ਪਤਾ ਲੱਗ ਸਕੇਗਾ।