ਮੱਥਾ ਟੇਕ ਘਰ ਆ ਰਹੇ ਵਿਅਕਤੀ ਨੂੰ ਅਗਿਆਤ ਵਾਹਨ ਨੇ ਮਾਰੀ ਟੱਕਰ, ਮੌਤ

11/28/2019 1:59:52 PM

ਗੁਰੂਹਰਸਹਾਏ (ਆਵਲਾ) - ਪਿੰਡ ਲੱਖੋ ਕੇ ਬਹਿਰਾਮ ਵਿਖੇ ਇਕ 40 ਸਾਲਾ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿ੍ਤਕ ਦੀ ਪਛਾਣ ਗੁਰਮੇਜ ਸਿੰਘ ਪੁੱਤਰ ਰਾਠਾ ਸਿੰਘ ਪਿੰਡ ਲੱਖੋ ਕੇ ਬਹਿਰਾਮ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਿ੍ਤਕ ਪਿੰਡ ’ਚ ਬਣੇ ਮੰਦਰ ਤੋਂ ਮੱਥਾ ਟੇਕ ਕੇ ਪੈਦਲ ਘਰ ਜਾ ਰਿਹਾ ਸੀ। ਰਾਸਤੇ ’ਚ ਫਿਰੋਜ਼ਪੁਰ ਵਾਲੇ ਪਾਸਿਓਂ ਆ ਰਹੇ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਮੌਕੇ ’ਤੇ ਪੁੱਜੀ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।


rajwinder kaur

Content Editor

Related News