ਜ਼ਿਆਦਾ ਸ਼ਰਾਬ ਪੀਣ ਨਾਲ ਵਿਅਕਤੀ ਦੀ ਹੋਈ ਮੌਤ

12/05/2019 12:57:11 AM

ਮੋਗਾ,(ਅਜ਼ਾਦ) : ਸ਼ਹਿਰ ਦੇ ਵਿਸ਼ਵਕਰਮਾ ਨਗਰ 'ਚ ਇਕ ਵਿਅਕਤੀ ਦੀ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਵਿਸ਼ਵਕਰਮਾ ਮੋਗਾ ਨਿਵਾਸੀ ਜਤਿੰਦਰ ਕੁਮਾਰ (26) ਜੋ 2 ਬੱਚਿਆਂ ਦਾ ਪਿਤਾ ਸੀ, ਦੀ ਕਥਿਤ ਤੌਰ 'ਤੇ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਫੋਕਲ ਪੁਆਇੰਟ ਪੁਲਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਤਿੰਦਰ ਕੁਮਾਰ ਕਬਾੜ ਦਾ ਕੰਮ ਕਰਦਾ ਸੀ ਬੀਤੇ ਦਿਨ ਉਸ ਨੇ ਜ਼ਿਆਦਾ ਸ਼ਰਾਬ ਪੀ ਲਈ, ਜਿਸ ਕਾਰਣ ਉਸ ਦੀ ਹਾਲਤ ਵਿਗੜ ਗਈ। ਪਰਿਵਾਰਕ ਮੈਂਬਰਾਂ ਨੇ ਉਸ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਪਰ ਉਸ ਨੇ ਰਸਤੇ ਚ ਹੀ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਤਨੀ ਸਨੀਤਾ ਦੇ ਬਿਆਨਾਂ 'ਤੇ ਕਾਰਵਾਈ ਕਰਨ ਤੋਂ ਬਾਅਦ ਜਤਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ ਗਿਆ।