ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

03/11/2019 6:17:50 PM

ਭਵਾਨੀਗੜ੍ਹ,(ਵਿਕਾਸ) : ਅੱਜ ਇੱਥੇ ਤੜਕਸਾਰ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਸ਼ਮੀਰ ਸਿੰਘ ਵਾਸੀ ਘਰਾਚੋਂ, ਜੋ ਪਿੰਡ ਚੰਨੋ ਵਿਖੇ ਇੱਕ ਪ੍ਰਾਈਵੇਟ ਫੈਕਟਰੀ 'ਚ ਨੌਕਰੀ ਕਰਦਾ ਸੀ ਤੇ ਸੋਮਵਾਰ ਨੂੰ ਸਵੇਰੇ ਵੀ ਉਹ ਮੋਟਰਸਾਈਕਲ ਤੇ ਡਿਊਟੀ ਕਰਨ ਲਈ ਜਾ ਰਿਹਾ ਸੀ ਕਿ ਪਟਿਆਲਾ ਮੁੱਖ ਸੜਕ 'ਤੇ ਬਾਲਦ ਕੈਂਚੀਆਂ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਬੜੀ ਲਾਪ੍ਰਵਾਹੀ ਨਾਲ ਉਸ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਤੇ ਬਾਅਦ ਵਿਚ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਹਾਦਸੇ ਵਿੱਚ ਕਸ਼ਮੀਰ ਸਿੰਘ ਦੀ ਮੌਤ ਹੋ ਗਈ। ਓਧਰ ਹਾਦਸੇ ਸਬੰਧੀ ਪੁਲਿਸ ਨੇ ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਕਸ਼ਮੀਰ ਸਿੰਘ ਦਾ ਉਸ ਦੇ ਪਰਿਵਾਰ ਵੱਲੋਂ ਅੱਜ ਬਾਅਦ ਦੁਪਹਿਰ ਪਿੰਡ ਘਰਾਚੋਂ ਵਿਖੇ ਸੰਸਕਾਰ ਕਰ ਦਿੱਤਾ ਗਿਆ।

Deepak Kumar

This news is Content Editor Deepak Kumar