ਆਰਥਿਕ ਤੰਗੀ ਤੋਂ ਪਰੇਸ਼ਾਨ ਮਜ਼ਦੂਰ ਨੇ ਲਿਆ ਫਾਹਾ

03/20/2020 10:54:24 AM

ਭਵਾਨੀਗੜ੍ਹ (ਵਿਕਾਸ, ਅੱਤਰੀ) - ਆਰਥਿਕ ਤੰਗੀ ਕਾਰਣ ਮਾਨਸਿਕ ਤੌਰ ’ਤੇ ਪਰੇਸ਼ਆਨ ਰਹਿ ਰਹੇ ਪਿੰਡ ਬਲਿਆਲ ਦੇ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਸੂਚਨਾ ਮਿਲੀ ਹੈ। ਮ੍ਰਿਤਰ ਦੀ ਪਛਾਣ  ਬੂਟਾ ਸਿੰਘ (45) ਪੁੱਤਰ ਦਲੀਪ ਸਿੰਘ ਵਾਸੀ ਬਲਿਆਲ ਵਜੋਂ ਹੋਈ ਹੈ, ਜੋ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਨ ਲਈ ਹਸਪਤਾਲ ਭੇਜ ਦਿੱਤਾ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੂਟਾ ਸਿੰਘ ਦਿਹਾੜੀ ਟਪਾ ਕੇ ਬੜੀ ਮੁਸ਼ਕਲ ਨਾਲ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਹ ਆਰਥਿਕ ਤੌਰ ’ਤੇ ਤੰਗੀ ਦਾ ਸ਼ਿਕਾਰ ਹੋਣ ਕਰ ਕੇ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਪਿੰਡ ਦੇ ਬਾਹਰ ਬਣੇ ਸ਼ਮਸ਼ਾਨ ਘਾਟ ਦੇ ਸ਼ੈੱਡ ਨਾਲ ਫਾਹਾ ਲੈ ਕੇ ਅਪਣੀ ਜਾਨ ਦੇ ਦਿੱਤੀ। ਮ੍ਰਿਤਕ ਆਪਣੇ ਪਰਿਵਾਰ ’ਚ ਵਿਧਵਾ ਪਤਨੀ ਤੋਂ ਇਲਾਵਾ ਦੋ ਕੁੜੀਆਂ ਅਤੇ ਇਕ ਮੁੰਡਾ ਪਿੱਛੇ ਛੱਡ ਗਿਆ ਹੈ। ਪਿੰਡ ਦੀ ਪੰਚਾਇਤ ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤ ਦੇਣ ਦੀ ਮੰਗ ਕੀਤੀ ਹੈ।
 


rajwinder kaur

Content Editor

Related News