ਨਸ਼ਾ ਕਰ ਰਹੇ ਨੌਜਵਾਨ ਨੂੰ ਪੁਲਸ ਨੇ ਰੰਗੇ ਹੱਥੀਂ ਕੀਤਾ ਕਾਬੂ
Tuesday, Jun 10, 2025 - 03:37 PM (IST)

ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਗੌਰਵ ਆਸ਼ੂ ਪੁੱਤਰ ਅਸ਼ਵਨੀ ਕੁਮਾਰ ਵਾਸੀ ਹੈਬੋਵਾਲ ਕਲਾ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਤੋਂ ਇਕ ਚਾਂਦੀ ਦਾ ਫੁਆਇਲ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8