ਸਾਦਿਕ ਤੇ ਜੈਤੋ ਪੁਲਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮ ਹੈਰੋਇਨ ਸਮੇਤ ਕਾਬੂ

Friday, Nov 15, 2024 - 05:01 PM (IST)

ਸਾਦਿਕ ਤੇ ਜੈਤੋ ਪੁਲਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮ ਹੈਰੋਇਨ ਸਮੇਤ ਕਾਬੂ

ਸਾਦਿਕ (ਪਰਮਜੀਤ): ਸਾਦਿਕ ਅਤੇ ਜੈਤੋ ਦੀ ਪੁਲਸ ਨੇ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਾਦਿਕ ਦੇ ਮੁੱਖ ਅਫ਼ਸਰ ਇੰਸਪੈਕਟਰ ਜਗਬੀਰ ਸਿੰਘ ਸੰਧੂ ਨੇ ਦੱਸਿਆ ਕਿ ਏ.ਐੱਸ.ਆਈ ਗੁਰਬਚਨ ਸਿੰਘ, ਅੰਗਰੇਜ਼ ਸਿੰਘ, ਐੱਚ. ਸੀ. ਰਣਦੀਪ ਸਿੰਘ, ਬਲਕਰਣ ਸਿੰਘ, ਗੁਰਪ੍ਰੀਤ ਸਿੰਘ, ਭਲਵਿੰਦਰ ਸਿੰਘ ਸਮੇਤ ਰੋਹਿਤ ਸ਼ਰਮਾ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਸ਼ਿਫਟਿੰਗ ਨਾਕਾਬੰਦੀ ਲਈ ਸਾਦਿਕ ਨੇੜੇ ਫਿਰੋਜ਼ਪੁਰ ਰੋਡ ਪਿੰਡ ਡੋਡ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਇਕ ਚਿੱਟੇ ਰੰਗ ਦੀ ਸਵਿਫਟ ਕਾਰ ਫਿਰੋਜ਼ਪੁਰ ਵੱਲੋਂ ਆ ਰਹੀ ਸੀ। ਜਿਸ ਨੂੰ ਦੇਖ ਕੇ ਪੁਲਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਡਰਾਈਵਰ ਗੱਡੀ ਰੋਕ ਕੇ ਕੱਚੇ ਰਸਤੇ ਭਜਾਉਣ ਲੱਗਾ ਤਾਂ ਗੱਡੀ ਬੰਦ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ

ਪੁਲਸ ਨੇ ਕਾਰ ਨੂੰ ਘੇਰ ਲਿਆ। ਕਾਰ ਚਾਲਕ ਨੇ ਆਪਣਾ ਪਤਾ ਧਰਮਪ੍ਰੀਤ ਉਰਫ ਜੱਸਾ ਪੁੱਤਰ ਚੰਨਾ ਸਿੰਘ ਵਾਸੀ ਝੋਕ ਹਰੀਹਰ ਦੱਸਿਆ। ਜਦ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਾਦਿਕ ਵਿਖੇ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News