ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
Saturday, Jul 27, 2024 - 06:42 PM (IST)
ਭਵਾਨੀਗੜ੍ਹ (ਵਿਕਾਸ)-ਸਥਾਨਕ ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਥਾਣਾ ਭਵਾਨੀਗੜ੍ਹ ਦੇ ਹੌਲਦਾਰ ਗੁਰਜਿੰਦਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਸਬੰਧੀ ਸ਼ਹਿਰ ਦੇ ਕਾਕੜਾ ਮੋੜ ਪੁਲ ’ਤੇ ਮੌਜੂਦ ਸਨ ਤਾਂ ਇਸ ਦੌਰਾਨ ਪੁਲਸ ਨੂੰ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਮੱਖਣ ਸਿੰਘ ਵਾਸੀ ਮਾਝੀ ਜੋਕਿ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਅੱਜ ਵੀ ਭਵਾਨੀਗੜ੍ਹ ਸੂਏ ਦੀ ਪਟੜੀ ਨਾਲ ਬਣੀ ਸੜਕ ਤੋਂ ਅੱਗੇ ਪਟੜੀ ’ਤੇ ਸ਼ਰਾਬ ਵੇਚਣ ਦੀ ਤਾਕ ’ਚ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਰੇਡ ਕਰਦਿਆਂ ਉਕਤ ਵਿਅਕਤੀ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕੀਤਾ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।