50 ਗ੍ਰਾਮ ਅਫੀਮ ਅਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

05/22/2024 1:21:45 PM

ਸਾਹਨੇਵਾਲ/ਕੁਹਾੜਾ (ਜਗਰੂਪ)-  ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ  ਥਾਣਾ ਕੂੰਮ ਕਲਾਂ ਦੀ ਪੁਲਸ ਨੇ 50 ਗ੍ਰਾਮ ਅਫੀਮ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਜਗਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਭੈਣੀ ਸਾਹਿਬ ਕੱਟ ਚੰਡੀਗੜ੍ਹ ਰੋਡ 'ਤੇ ਮੌਜੂਦ ਸੀ ਤਾਂ ਇਕ ਵਿਅਕਤੀ ਭੈਣੀ ਸਾਹਿਬ ਵਲੋਂ ਮੋਟਰਸਾਈਕਲ ਬਜਾਜ ਸੀ. ਟੀ. - 100 'ਤੇ ਸਵਾਰ ਹੋ ਕੇ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਸ ਨੂੰ  ਦੇਖਕੇ ਫੁਰਤੀ ਨਾਲ ਆਪਣਾ ਮੋਟਰਸਾਈਕਲ ਵਾਪਸ ਮੋੜਨ ਦੀ ਕੋਸ਼ਿਸ ਕੀਤੀ, ਭੀੜ ਜਿਆਦਾ ਹੋਣ ਕਾਰਨ ਉਸ ਦਾ ਮੋਟਰਸਾਈਕਲ ਬੰਦ ਹੋ ਗਿਆ ਤਾਂ ਪੁਲਸ ਨੂੰ  ਸ਼ੱਕ ਹੋਇਆ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਦੇ ਹੋਟਲ 'ਚ ਚੱਲ ਰਿਹਾ ਸੀ ਗੈਰ-ਕਾਨੂੰਨੀ ਕੰਮ! ਪੁਲਸ ਦੇ ਛਾਪੇ ਨਾਲ ਪੈ ਗਈਆਂ ਭਾਜੜਾਂ

ਪੁਲਸ ਪਾਰਟੀ ਨੇ ਤੁਰੰਤ ਉਸ ਨੂੰ  ਜਾ ਕੇ ਰੋਕਿਆ ਅਤੇ ਚੈੱਕ ਕਰਨ 'ਤੇ ਉਸ ਕੋਲੋਂ 50 ਗ੍ਰਾਮ ਅਫੀਮ ਬਰਾਮਦ ਹੋਈ। ਉਪਰੋਕਤ ਵਿਅਕਤੀ ਦੀ ਪਹਿਚਾਣ ਗਗਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਗੁਰੂਗੜ, ਮਾਛੀਵਾੜਾ ਵਜੋਂ ਹੋਈ ਹੈ। ਜਿਸ 'ਤੇ ਪੁਲਸ ਨੇ ਕਾਬੂ ਕਰ ਲਿਆ ਅਤੇ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ। ਥਾਣਾ ਕੂੰਮ ਕਲਾਂ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਕੋਰਟ 'ਚ ਪੇਸ਼ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News