ਘਰੇਲੂ ਝਗੜੇ ਕਾਰਨ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Sunday, Mar 26, 2023 - 06:10 PM (IST)

ਜ਼ੀਰਾ (ਰਾਜੇਸ਼ ਢੰਡ, ਗੁਰਮੇਲ ਸੇਖਵਾਂ)–ਵਿਧਾਨ ਸਭਾ ਹਲਕਾ ਜ਼ੀਰਾ ਦੇ ਅਧੀਨ ਆਉਂਦੇ ਪਿੰਡ ਕੱਚਰ ਭੰਨ ਵਿਖੇ ਘਰੇਲੂ ਝਗੜੇ ਕਾਰਨ ਇਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀਂ ਕਰ ਦਿੱਤਾ। ਇਸ ਸਬੰਧੀ ਥਾਣਾ ਸਦਰ ਜ਼ੀਰਾ ਪੁਲਸ ਨੇ ਇਕ ਵਿਅਕਕਤੀ ਨੂੰ ਗ੍ਰਿਫ਼ਤਾਰ ਕਰਕੇ ਦੋ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਗਦੀਸ਼ ਸਿੰਘ ਪੁੱਤਰ ਕਿੱਕਰ ਸਿੰਘ ਵਾਸੀ ਪਿੰਡ ਕੱਚਰ ਭੰਨ ਨੇ ਦੱਸਿਆ ਕਿ ਉਸ ਦਾ ਦੋ ਵਿਅਕਤੀਆਂ ਨਾਲ ਘਰੇਲੂ ਝਗੜਾ ਚੱਲ ਰਿਹਾ ਹੈ।
ਉਸ ਦੇ ਚਾਚੇ ਬਿੱਕਰ ਸਿੰਘ ਪੁੱਤਰ ਤੋਤਾ ਸਿੰਘ ਅਤੇ ਉਸ ਦੇ ਲੜਕੇ ਕੁਲਵਿੰਦਰ ਸਿੰਘ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀਂ ਕਰ ਦਿੱਤਾ। ਜਗਦੀਸ਼ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਦੋ ਖ਼ਿਲਾਫ਼ ਮਾਮਲਾ ਦਰਜ ਕਰਕੇ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪੰਜਾਬ ਤੋਂ ਨੇਪਾਲ ਸਰਹੱਦ ਤਕ ਅਲਰਟ ਜਾਰੀ, ਜਾਣੋ ਹੁਣ ਤਕ ਕੀ ਕੁਝ ਹੋਇਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।