ਟ੍ਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

Saturday, Mar 25, 2023 - 11:12 PM (IST)

ਟ੍ਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

ਮੋਰਿੰਡਾ (ਧੀਮਾਨ)- ਮੋਰਿੰਡਾ ਦੇ ਪੁਰਾਣਾ ਰੇਲਵੇ ਸਟੇਸ਼ਨ ’ਤੇ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜੀ. ਆਰ. ਪੀ. ਅਧਿਕਾਰੀਆਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਤੇ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਚੌਕੀ ਮੋਰਿੰਡਾ ਦੇ ਇੰਚਾਰਜ ਏ. ਐੱਸ. ਆਈ. ਰਘਵਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਸਮਾਣਾ ਜ਼ਿਲਾ ਰੂਪਨਗਰ ਅੰਬਾਲਾ-ਨੰਗਲ ਡੈਮ-ਸਮਸਪੁਰ ਚੌਕ ਟ੍ਰੇਨ ਵਿਚ ਆਇਆ ਸੀ। ਮੋਰਿੰਡਾ ਵਿਖੇ ਕਿਸੇ ਕਾਰਨ ਉਹ ਗੱਡੀ ਤੋਂ ਉਤਰਦੇ ਸਮੇਂ ਗੱਡੀ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਨੇਮ ਮਾਮਲਾ: ਰਾਹੁਲ ਗਾਂਧੀ ਦੇ ਹੱਕ 'ਚ ਦੇਸ਼ ਪੱਧਰੀ ਸੱਤਿਆਗ੍ਰਹਿ ਕਰੇਗੀ ਕਾਂਗਰਸ

ਏ. ਐੱਸ. ਆਈ. ਰਘਵਿੰਦਰ ਸਿੰਘ ਨੇ ਦੱਸਿਆ ਕਿ ਗੱਡੀ ਦੀ ਲਪੇਟ ਵਿਚ ਆਏ ਅਤੇ ਗੰਭੀਰ ਹਾਲਤ ਵਿਚ ਜ਼ਖਮੀ ਹੋਏ ਗੁਰਪ੍ਰੀਤ ਸਿੰਘ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਕੇ ਬੁਲਾ ਲਿਆ ਗਿਆ ਅਤੇ ਉਸ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਇਸ ਸਬੰਧੀ ਅੱਗੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News