ਸੜਕ​​​​​​​ ਹਾਦਸੇ ’ਚ ਵਿਅਕਤੀ ਦੀ ਮੌਤ

12/15/2019 1:04:07 AM

ਮੋਗਾ, (ਸੰਜੀਵ)– ਪਿੰਡ ਕਾਲੇਕੇ ’ਚ ਇਕ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਰ ਸ਼ਾਮ ਉਨ੍ਹਾਂ ਦਾ ਪੁੱਤਰ ਮਨਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਪਿੰਡ ਰਾਜੇਆਣਾ ਮੋਟਰਸਾਈਕਲ ’ਤੇ ਪਿੰਡ ਕਾਲੇਕੇ ਤੋਂ ਰਾਜੇਆਣਾ ਨੂੰ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਅਚਾਨਕ ਉਸ ਦੇ ਮੋਟਰਸਾਈਕਲ ਅੱਗੇ ਬੇਸਹਾਰਾ ਪਸ਼ੂ ਆ ਗਿਆ, ਜਿਸ ’ਤੇ ਉਸ ਦਾ ਮੋਟਰਸਾਈਕਲ ਬੇਸਹਾਰਾ ਪਸ਼ੂ ਨਾਲ ਜਾ ਟਕਰਾਇਆ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਕਾਲੇਕੇ ਤੋਂ ਰਾਜੇਆਣਾ ਜਾਣ ਵਾਲੇ ਰਸਤੇ ’ਤੇ ਕੁਝ ਜਾਣ-ਪਛਾਣ ਵਾਲੇ ਵਿਅਕਤੀਆਂ ਨੇ ਦੁਰਘਟਨਾ ਦੀ ਸੂਚਨਾ ਤੁਰੰਤ ਸਾਨੂੰ ਦਿੱਤੀ। ਪਰਿਵਾਰ ਵਾਲੇ ਸੂਚਨਾ ਮਿਲਦੇ ਹੀ ਤੁਰੰਤ ਆਪਣੇ ਵਾਹਨ ਨਾਲ ਦੁਰਘਟਨਾ ਵਾਲੀ ਜਗ੍ਹਾ ’ਤੇ ਪਹੁੰਚੇ ਅਤੇ ਗੰਭੀਰ ਜ਼ਖਮੀ ਮਨਜੀਤ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਹੁਣ ਪਰਿਵਾਰ ਵਾਲੇ ਫਰੀਦਕੋਟ ਲਿਜਾਣ ਦੀ ਤਿਆਰੀ ਕਰ ਰਹੇ ਸਨ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਬਾਘਾ ਪੁਰਾਣਾ ਨੇ 174 ਦੀ ਕਾਰਵਾਈ ਕਰ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।


Bharat Thapa

Content Editor

Related News